ਪੁਲੀਸ ਮੁਲਾਜ਼ਮ ਬੂਟਾਂ ਸਣੇ ਅਤੇ ਹਥਿਆਰ ਲੈ ਕੇ ਗੁਰਦੁਆਰਾ ਸਾਹਿਬ ਵਿਚ ਦਾਖ਼ਲ

By August 24, 2015 0 Comments


tarun-gogoiਗੁਹਾਟੀ, 24 ਅਗਸਤ- ਪਿਛਲੇ ਦਿਨੀਂ ਗੁਹਾਟੀ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਬੂਟਾਂ ਸਣੇ ਅਤੇ ਹਥਿਆਰ ਲੈ ਕੇ ਦਾਖ਼ਲ ਹੋਣ ਦੇ ਮਾਮਲੇ ਵਿੱਚ ਅਸਾਮ ਦੇ ਮੁੱਖ ਮੰਤਰੀ ਤਰੁਣ ਗਗੋਈ ਨੇ ਅੱਜ ਜਾਂਚ ਦੇ ਆਦੇਸ਼ ਦਿੱਤੇ ਹਨ। ਸਰਕਾਰ ਦੇ ਬਿਆਨ ਮੁਤਾਬਕ ਮੁੱਖ ਮੰਤਰੀ ਨੇ ਸਿਟੀ ਪੁਲੀਸ ਦੇ ਜੁਆਇੰਟ ਕਮਿਸ਼ਨਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਸੱਤ ਦਿਨਾਂ ਦੇ ਅੰਦਰ ਰਿਪੋਰਟ ਸੌਂਪਣ ਦਾ ਹੁਕਮ ਦਿੱਤਾ ਹੈ।





Posted in: ਰਾਸ਼ਟਰੀ