ਮੱਕੜ ਨੂੰ ਅੰਤ੍ਰਿਗ ਕਮੇਟੀ ਦੀ ਮੀਟਿੰਗ ਅੱਧ ਵਿਚਕਾਰ ਛੱਡ ਕੇ ਭੱਜਣਾ ਪਿਆ

By October 16, 2015 0 Comments


ਗੁ. ਸ਼੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਛਾਉਣੀ ‘ਚ ਤਬਦੀਲ ਹੋਇਆ

ਰੋਸ ਧਰਨੇ ਦੌਰਾਨ ਫੜ੍ਹੇ ਗਏ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ : ਅੰਤ੍ਰਿੰਗ ਕਮੇਟੀ

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਮਹੀਨੇ ਲਈ ਅੱਗੇ ਪਾਇਆ
makkar
ਸ਼੍ਰੀ ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਅਰੁਣ ਆਹੂਜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ, ਸਿੱਖ ਜਥੇਬੰਦੀਆਂ ਵਲੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ ਸਰਕਾਰ ਅਤੇ ਤਖਤਾਂ ਦੇ ਜਥੇਦਾਰਾਂ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਲੜੀ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ। ਪਰੰਤੂ ਇਹ ਮੀਟਿੰਗ ਸਿਰੇ ਨਾ ਚੜ੍ਹ ਸਕੀ ਕਿਉਂਕਿ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਅਤੇ ਸਿੱਖ ਨੋਜਵਾਨ ਜਥੇਬੰਦੀਆਂ ਵਲੋਂ ਅਵਤਾਰ ਸਿੰਘ ਮੱਕੜ੍ਹ ਦਾ ਘਿਰਾਓ ਕੀਤਾ ਗਿਆ, ਜਿਸ ਕਾਰਨ ਅਵਤਾਰ ਸਿੰਘ ਮੱਕੜ ਨੂੰ ਜਲਦੀ ਨਾਲ ਇਥੋ ਭੱਜਣਾ ਪਿਆ। ਦੂਜੇ ਪਾਸੇ ਸ. ਅਵਤਾਰ ਸਿੰਘ ਮੱਕੜ ਦੀ ਸੁਰੱਖਿਆ ਦੇ ਮੱਦੇ ਨਜ਼ਰ ਪੁਲਿਸ ਨੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਨੂੰ ਪੁਲਿਸ ਛੋਨੀ ਚ ਤਬਦੀਲ ਕਰ ਦਿੱਤਾ। ਕੁੱਝ ਕੁ ਸਮੇਂ ਦੀ ਹੋਈ ਇਹ ਇਕੱਤਰਤਾ ਮੌਜੂਦਾ ਪੰਥਕ ਹਾਲਾਤਾਂ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ’ਤੇ ਹੀ ਕੇਂਦਰਿਤ ਸੀ। ਇਸ ਇਕੱਤਰਤਾ ਵਿੱਚ ਜਥੇਦਾਰ ਅਵਤਾਰ ਸਿੰਘ ਤੋਂ ਇਲਾਵਾ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਕਰਨੈਲ ਸਿੰਘ ਪੰਜੋਲੀ, ਸ. ਸੁਰਜੀਤ ਸਿੰਘ ਗੜ੍ਹੀ, ਸ. ਨਿਰਮੈਲ ਸਿੰਘ ਜੌਲਾਂ, ਸ. ਮੋਹਨ ਸਿੰਘ ਬੰਗੀਂ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਹਰਭਜਨ ਸਿੰਘ ਸ਼ੇਰ ਗਿੱਲ ਤੇ ਸ. ਮੰਗਲ ਸਿੰਘ ਆਦਿ ਸ਼ਾਮਿਲ ਹੋਏ।

ਇਕੱਤਰਤਾ ਦੀ ਜਾਣਕਾਰੀ ਦੇਂਦਿਆਂ ਹੋਇਆ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਕੱਤਰਤਾ ਵਿੱਚ ਪਿਛਲੇ ਦਿਨੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀਆਂ ਹਿਰਦੇ ਵੇਦਕ ਘਟਨਾਵਾਂ ‘ਤੇ ਦੁਖੀ ਹਿਰਦੇ ਨਾਲ ਚਿੰਤਾ ਪ੍ਰਗਟ ਕੀਤੀ ਗਈ।ਇਨ੍ਹਾਂ ਦੁੱਖਦਾਈ ਘਟਨਾਵਾਂ ਦੇ ਵਾਪਰਨ ਕਾਰਨ ਸਿੱਖ-ਪੰਥ ਅੰਦਰ ਪਏ ਰੋਸ ਤੇ ਰੋਹ ਨੂੰ ਸਨਮੁੱਖ ਰੱਖਦਿਆਂ ਪੰਥਕ ਦੋਖੀਆਂ, ਦੋਸ਼ੀਆ ਤੇ ਸਖਤ ਕਾਰਵਾਈ ਕੀਤੀ ਜਾਵੇ।

ਇਸ ਦੌਰਾਨ ਪਾਏ ਗਏ ਇੱਕ ਮਤੇ ਵਿੱਚ ਕਿਹਾ ਗਿਆ ਹੈ ਕਿ 2 ਜੂਨ 2015 ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਤੋਂ ਕੁਝ ਪੰਥ ਦੋਖੀਆਂ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪਵਿੱਤਰ ਸਰੂਪ ਚੋਰੀ ਕਰਨ ਦੀ ਵਾਪਰੀ ਘਟਨਾ ਉਪਰੰਤ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਅਤੇ ਬੀਤੇ ਦਿਨੀ ਪੰਥ ਦੋਖੀਆਂ ਵੱਲੋਂ ਪਾਵਨ ਸਰੂਪ ਦੇ ਅੰਗ (ਪੱਤਰੇ) ਪਿੰਡ ਬਰਗਾੜੀ ਦੀਆਂ ਗਲ੍ਹੀਆਂ ਸੜਕਾਂ ਤੇ ਖਿਲਾਰ ਕੇ ਸਿੱਧੇ ਰੂਪ ਵਿੱਚ ਸਿੱਖ ਪੰਥ ਨੂੰ ਖੁੱਲ੍ਹਾ ਚੈਲੰਜ ਕੀਤਾ ਹੋਇਆ ਜੋ ਪਿੰਡ ਵਿੱਚ ਧਮਕੀ ਭਰੇ ਨੋਟਿਸ ਲਗਾਏ ਗਏ ਉਸ ਸਬੰਧੀ ਪੰਜਾਬ ਸਰਕਾਰ, ਖੁਫੀਆ ਤੰਤਰ ਅਤੇ ਪੁਲੀਸ ਪ੍ਰਸ਼ਾਸਨ ਵਲੋਂ ਦਿਖਾਈ ਗਈ ਅਣਗਹਿਲੀ ਤੇ ਲਾਪ੍ਰਵਾਹੀ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਭਾਰੀ ਠੇਸ ਪੁੱਜੀ ਹੈ, ਇਸ ਨਾਲ ਪੰਥ ਦਰਦੀਆਂ, ਹਿਤੈਸ਼ੀਆਂ ਤੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ।ਅੱਜ ਹਰ ਗੁਰੂ ਨਾਨਕ ਨਾਮ ਲੇਵਾ ਪੰਥ ਦਰਦੀ ਤੇ ਹਰੇਕ ਹਿਤੈਸ਼ੀ ਦਾ ਹਿਰਦਾ ਦੁਖੀ ਤੇ ਪੀੜ੍ਹਤ ਹੈ।ਸ. ਬੇਦੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਕੱਤਰਤਾ ਦੌਰਾਨ ਅੰਤ੍ਰਿੰਗ ਕਮੇਟੀ ਦੇ ਸਮੂੇਹ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਪਿੰਡ ਬਰਗਾੜੀ, ਬਹਿਬਲ, ਤੇ ਕੋਟ ਕਪੂਰਾ ਚੌਂਕ ਵਿੱਚ ਸ਼ਾਂਤ ਮਈ ਤਰੀਕੇ ਨਾਲ ਰੋਸ ਧਰਨੇ ਸਮੇਂ ਨਿਤਨੇਮ ਕਰ ਰਹੀਆਂ ਸੰਗਤਾਂ ‘ਤੇ ਜਿਸ ਢੰਗ ਨਾਲ ਪੁਲੀਸ ਵੱਲੋਂ ਅੰਨ੍ਹੇ ਵਾਹ ਭਾਰੀ ਲਾਠੀ ਚਾਰਜ, ਅੱਥਰੂ ਗੈਸ, ਪਾਣੀ ਦੀਆਂ ਬੁਛਾਰਾਂ ਮਾਰੀਆਂ ਗਈਆਂ ਅਤੇ ਬਿਨਾ ਵਜ੍ਹਾ ਗੋਲੀਆਂ ਚਲਾਈਆਂ ਗਈਆਂ ਹਨ, ਇਹ ਸਿੱਧੇ ਰੂਪ ਵਿੱਚ ਅਣਮਨੁੱਖੀ ਕਾਰਵਾਈ ਹੈ।ਇਸ ਕਾਰਵਾਈ ਨਾਲ ਦੋ ਸਿੰਘ ਸ਼ਹੀਦ ਹੋ ਗਏ ਅਤੇ ਵੱਡੀ ਗਿਣਤੀ ਵਿੱਚ ਬੁਰੀ ਤਰ੍ਹਾਂ ਜਖਮੀ ਹੋ ਗਏ ਹਨ। ਇਸ ਘਟਨਾ ਦੇ ਵਾਪਰਨ ਨਾਲ ਰੋਸ ਤੇ ਰੋਹ ਨੂੰ ਹੋਰ ਬਲ ਮਿਲਿਆ ਹੈ।ਇਨ੍ਹਾਂ ਸ਼ਾਂਤਮਈ ਰੋਸ ਧਰਨਿਆਂ ਵਿੱਚ ਸ਼ਾਮਿਲ ਸਿੱਖ ਸੰਗਤਾਂ ਪ੍ਰਚਾਰਕਾਂ, ਧਾਰਮਿਕ ਸਖਸ਼ੀਅਤਾਂ, ਸੰਤ ਮਹਾਂਪੁਰਸ਼ਾਂ, ਅਕਾਲੀ ਵਰਕਰਾਂ ਤੇ ਨਜਾਇਜ ਤੌਰ ਤੇ ਪਰਚੇ ਦਰਜ ਕੀਤੇ ਗਏ ਹਨ ਤੇ ਸੰਗੀਨ ਧਾਰਾਵਾਂ ਲਗਾਈਆਂ ਗਈਆਂ ਹਨ।ਇਕੱਤਰਤਾ ਮੰਗ ਕਰਦੀ ਹੈ ਕਿ ਗ੍ਰਿਫਤਾਰ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਲਗਾਈਆਂ ਗਈਆਂ ਧਰਾਵਾਂ ਮੂਲੋਂ ਵਾਪਸ ਲਈਆਂ ਜਾਣ। ਇਕੱਤਰਤਾ ਇਹ ਵੀ ਮੰਗ ਕਰਦੀ ਹੈ ਕਿ ਜਿਹੜੇ ਪੁਲੀਸ ਅਧਿਕਾਰੀਆ, ਕਰਮਚਾਰੀਆਂ ਨੇ ਇਹ ਕਾਰਾ ਕੀਤਾ ਹੈ ਉਨ੍ਹਾਂ ਵਿਰੁੱਧ ਪਰਚੇ ਦਰਜ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਹੜੇ ਸਿੰਘ ਇਨ੍ਹਾਂ ਰੋਸ ਧਰਨਿਆਂ ਵਿੱਚ ਪੁਲੀਸ ਤਸ਼ੱਦਦ ਕਾਰਣ ਸ਼ਹੀਦ ਹੋ ਗਏ ਹਨ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਪਹਿਲ ਦੇ ਅਧਾਰ ਤੇ ਯੋਗ ਮੁਆਵਜਾ ਦੇਵੇ ਅਤੇ ਜਖਮੀਆਂ ਦੇ ਇਲਾਜ ਲਈ ਤੁਰੰਤ ਅੱਗੇ ਆਵੇ।ਇਨ੍ਹਾਂ ਵਾਪਰੀਆਂ ਹਿਰਦੇ ਵੇਦਕ ਘਟਨਾਵਾਂ ਦੀ ਉ¤ਚ ਪੱਧਰੀ ਅਦਾਲਤੀ ਜਾਂਚ ਕਰਵਾਏ। ਇਕੱਤਰਤਾ ਇਹ ਵੀ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਅਸਰਦਾਰ ਕਦਮ ਚੁੱਕ ਕੇ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ ਨੂੰ ਯਕੀਨੀ ਬਣਾਵੇ।ਸ.ਦਿਲਜੀਤ ਸਿੰਘ ਬੇਦੀ ਨੇ ਇਹ ਵੀ ਦੱਸਿਆ ਕਿ ਇਕੱਤਰਤਾ ਵਿੱਚ ਮੌਜੂਦਾ ਹਾਲਤ ਤੇ ਦੀਰਘ ਵਿਚਾਰ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 23-24 ਅਕਤੂਬਰ ਨੂੰ ਰੱਖੇ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਨੂੰ 1 ਮਹੀਨੇ ਲਈ ਅੱਗੇ ਪਾ ਦਿੱਤਾ ਗਿਆ ਹੈ। ਇਸੇ ਇਕੱਤਰਤਾ ਨੇ ਉਪਰੋਕਤ ਦੁਖਾਂਤ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਪਿੰਡ ਓਹਰੀ ਜ਼ਿਲ੍ਹਾ ਸੰਗਰੂਰ ਵਿਖੇ ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਕੀਤੀ ਗਈ ਬੇਅਦਬੀ ਦਾ ਗੰਭੀਰ ਨੋਟਿਸ ਲੈਂਦਿਆਂ ਹੋਇਆਂ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਕੇ ਗ੍ਰਿਫਤਾਰ ਕਰੇ।ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਅਜਿਹੀਆਂ ਦੁੱਖਦਾਈ ਘਟਨਾਵਾਂ ਵਾਪਰਨ ਸਦਕਾ ਜਜਬਾਤੀ ਹੁੰਦਿਆਂ ਹੋਇਆਂ ਜੋ ਆਪਣੀ ਮੈਂਬਰਸ਼ਿਪ ਤੋਂ ਅਸਤੀਫੇ ਦਿੱਤੇ ਹਨ ਉਨ੍ਹਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਪੰਥ ਪ੍ਰਤੀ ਜਿੰਮੇਵਾਰੀਆ ਤੇ ਭਾਵਨਾਵਾਂ ਦਾ ਖਿਆਲ ਰੱਖਦੇ ਹੋਏ ਆਪਣੇ ਦਿੱਤੇ ਹੋਏ ਅਸਤੀਫੇ ਤੁਰੰਤ ਵਾਪਸ ਲੈ ਲੈਣ ਤਾਂ ਕਿ ਪੂਰੀ ਇੱਕਜੁੱਟਤਾ ਦੇ ਨਾਲ ਪੰਥ ਦੋਖੀਆਂ ਵੱਲੋਂ ਕੀਤੀ ਗਈ ਮੰਦਭਾਗੀ ਕਾਰਵਾਈ ਦਾ ਡਟਵਾਂ ਜੁਆਬ ਦੇ ਕੇ ਹਰ ਹੀਲੇ ਪੰਥਕ ਏਕਤਾ ਨੂੰ ਪੂਰਨ ਰੂਪ ‘ਚ ਬਰਕਰਾਰ ਰੱਖਿਆ ਜਾ ਸਕੇ।ੂ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਨਿਮਰਤਾ ਸਹਿਤ ਇਹ ਵੀ ਅਪੀਲ ਕੀਤੀ ਗਈ ਕਿ ਉਹ ਇਸ ਬਹੁਤ ਹੀ ਨਾਜ਼ੁਕ ਮੌਕੇ ਆਪਣੇ ਜਜ਼ਬਾਤਾਂ ’ਤੇ ਕਾਬੂ ਰੱਖਦਿਆਂ ਪੰਜਾਬ ਵਿੱਚ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਤਾਂ ਕਿ ਪੰਥ ਵਿਰੋਧੀ ਸ਼ਕਤੀਆਂ ਇਸ ਸਥਿਤੀ ਨੂੰ ਆਪਣੇ ਮਨੋਰਥ ਖਾਤਰ ਨਾ ਵਰਤ ਸਕਣ। ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ. ਕੇਵਲ ਸਿੰਘ, ਸ.ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ ਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਆਦਿ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨ ਪਿੰਡ ਬਰਗਾਡੀ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾੜੇ ਹੋਏ ਪੰਨੇ ਮਿਲੇ ਸਨ, ਜਿਸ ਕਾਰਨ ਸਥੀਤੀ ਤਣਾਅ ਪੂਰਨ ਹੋਈ ਸੀ, ਅਤੇ ਇਸ ਸੰਘਰਸ਼ ਦੌਰਾਨ ਦੋ ਸਿੱਖ ਨੋਜਵਾਨ ਵੀ ਸ਼ਹੀਦ ਹੋਏ ਸਨ। ਜਿਸ ਕਾਰਨ ਸਿੱਖਾਂ ਵਲੋ ਸਰਕਾਰ ਅਤੇ ਤਖਤਾਂ ਦੇ ਜਥੇਦਾਰਾਂ ਦਾ ਵਿਰੋਧ ਰੁਕਣ ਦਾ ਨਾਮ ਹੀ ਨਹੀ ਲੈ ਰਿਹਾ। ਸ਼ੁਕਰਵਾਰ ਨੂੰ ਜਥੇਦਾਰ ਅਵਤਾਰ ਸਿੰਘ ਮੱਕੜ ਫਤਹਿਗੜ੍ਹ ਸਾਹਿਬ ਵਿਖੇ ਕੋਟਕਪੁਰਾ ਵਿਖੇ ਵਪਾਪਰੀ ਘਟਨਾ ਸਬੰਧੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਆਏ ਸਨ, ਜਿਥੇ ਸਿੰੱਖ ਜਥੇਬੰਦੀਆਂ ਵਲੋਂ ਮੱਕੜ੍ਹ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ(ਅ) ਦੇ ਜਰਨਲ ਸਕੱਤਰ ਪ੍ਰੋ. ਮੋਹਿੰਦਰਪਾਲ ਸਿੰਘ, ਯੂਥ ਕੌਮੀ ਪ੍ਰਧਾਨ ਰਣਦੇਵ ਸਿੰਘ ਦੇਬੀ, ਹਰਿਆਣਾ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ ਸ. ਦਰਬਾਰਾ ਸਿੰਘ ਕਰਨਾਲ, ਹਲਕਾ ਇੰਚਾਰਜ ਕੁਲਦੀਪ ਸਿੰਘ ਪਹਿਲਵਾਨ ਨੇ ਕਿਹਾ ਕਿ ਕਿ ਇਹ ਸਭ ਕੁਝ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਹੋ ਰਿਹਾ ਹੈ, ਕਿਉਕਿ ਸਿਰਸੇ ਵਾਲੇ ਸਾਧ ਨੂੰ ਜੱਥੇਦਾਰ ਵਲੋ ਅਚਨਚੇਤ ਮਾਫੀਨਾਮਾ ਦੇਣ ਦਾ ਸਿੱਖ ਸੰਗਤਾ ਵਿੱਚ ਭਾਰੀ ਰੋਸ ਸੀ। ਉਨਾ ਕਿਹਾ ਕਿ ਪੰਜਾਬ ਦੀਆ ਸਾਰੀਆ ਜੱਥੇਬੰਦੀਆ ਦੀ ਪੂਰਜੋਰ ਮੰਗ ਹੈ, ਕਿ ਜਿਨਾਂ ਤਖਤਾਂ ਦੇ ਜਥੇਦਾਰਾਂ ਨੇ ਬਾਦਲਾਂ ਦੇ ਇਸ਼ਾਰੇ ਤੇ ਗਲਤ ਫੈਸਲਾ ਦਿੱਤਾ, ਉਸ ਨਾਲ ਸਿੱਖ ਸੰਗਤ ਦੇ ਹਿਰਦੇ ਬਲੂੰਦਰੇ ਗਏ ਹਨ। ਇਸ ਨਾਲ ਹੀ ਉਹਨਾਂ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਸ਼ਰਮਸਾਰ ਕੀਤਾ। ਇਸ ਲਈ ਉਹ ਆਪਣੇ ਅਹੁੱਦਿਆਂ ਤੋ ਅਸਤੀਫੇ ਦੇਣ। ਇਸ ਮੌਕੇ ਨੋਜਵਾਨ ਜਥੇਬੰਦੀ ਦੀ ਅਗਵਾਈ ਕਰਦੇ ਹੋਏ ਪ੍ਰਭਜੋਤ ਸਿੰਘ ਪ੍ਰਭਾ, ਜਗਦੀਪ ਸਿੰਘ ਜੱਗੀ ਅਤੇ ਦਿਲਪ੍ਰੀਤ ਸਿੰਘ ਭੱਟੀ ਨੇ ਕਿਹਾ ਕਿ ਕਿਹਾ ਕਿ ਸੂਬਾ ਸਰਕਾਰ ਖੁਦ ਹੀ ਪੰਜਾਬ ਦੀ ਸ਼ਾਤੀ ਭੰਗ ਕਰਵਾ ਕੇ ਆਮ ਲੋਕਾ ਦਾ ਧਿਆਨ ਸਰਕਾਰ ਦੀਆ ਕਮਜੋਰੀਆ ਅਤੇ ਲੋਕ ਵਿਰੋਧੀ ਨਿਤੀਆ ਤੋ ਹਟਾਉਣਾ ਚਾਹੁੰਦੀ ਹੈ। ਪਰ ਹੁਣ ਅਜਿਹਾ ਨਹੀ ਹੋਵੇਗਾ, ਕਿਉਕਿ ਸਿੱਖ ਕੌਮ ਜਾਗ ਰਹੀ ਹੈ। ਜੋ ਧਰਮ ਦੇ ਨਾਮ ਤੇ ਰੋਟੀਆਂ ਸੇਕਣ ਵਾਲਿਆਂ ਨੂੰ ਕਦੇ ਵੀ ਬਰਦਾਸ਼ਤ ਨਹੀ ਕਰੇਗੀ।

ਇਸ ਤੋ ਇਲਾਵਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰਾ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਪਿੰਡ ਬਰਗਾੜੀ ਵਿਖੇ ਹੋਈ ਘਟਨਾ ਦੇ ਦੋਸ਼ੀਆਂ ਖਿਲਾਫ ਰੋਸ ਮਾਰਚ ਕੱਢਿਆ ਗਿਆ, ਵਿਦਿਆਰਥੀਆਂਦੀ ਮੰਗ ਸੀ ਕਿ ਉਹਲਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰੋ, ਜੋ ਇਸ ਦੇ ਜਿੰਮੇਵਾਰ ਹਨ। ਉਹਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਵੀ ਸਖਤ ਕਾਰਵਾਈ ਹੋਵੇ, ਜਿਨਾਂ ਕਾਰਨ ਸ਼ਾਂਤਮਈ ਚੱਲ ਰਹੇ ਸੰਘਰਸ਼ ਤੇ ਗੋਲੀਆਂ ਚਲਾਈਆਂ ਗਈਆਂ।