ਜਥੇਦਾਰ ਸੁਖਦੇਵ ਸਿੰਘ ਭੌਰ ਨੇ ਅਕਾਲੀ ਦੱਲ ਤੋ ਦਿਤਾ ਅਸਤੀਫਾ

By October 18, 2015 0 Comments


ਸੁਰਿੰਦਰ ਸਿੰਘ ਸੋਨੀ, ਸ਼੍ਰੀ ਅਨੰਦਪੁਰ ਸਾਹਿਬ
ਪਿਛਲੇ ਲੰਮੇ ਸਮੇ ਤੋ ਸਿੱਖੀ ਸਿੱਧਾਤਾਂ ਤੇ ਆਪਣੀ ਪਹਿਰੇਦਾਰੀ ਨਿਭਾ ਰਹੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਸ਼੍ਰੋਮਣੀ bhaurਅਕਾਲੀ ਦੱਲ ਤੋ ਆਪਣਾ ਅਸਤੀਫਾ ਦੇ ਦਿਤਾ ਹੈ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨਾਂ• ਕਿਹਾ ਕਿ ਇਹ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਪੰਜਾਬ ਵਿਚ ਅਕਾਲੀ ਸਰਕਾਰ ਹੋਣ ਦੇ ਬਾਵਜੂਦ ਥਾਂ ਥਾਂ ਤੇ ਸ਼੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਹੋ ਰਹੀ ਹੈ ਤੇ ਇਸ ਤੇ ਬੋਲਣ ਵਾਲਿਆਂ ਦੇ ਖਿਲਾਫ ਪੁਲਿਸ ਵਲੋਂ ਗਲਤ ਤਰੀਕੇ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ• ਕਿਹਾ ਕਿ ਏਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਨਹੀ ਕੀਤਾ ਗਿਆ। ਮੇਰੀ ਆਤਮਾ ਇਸ ਨੂੰ ਸਹਿਣ ਨਹੀ ਕਰ ਰਹੀ ਤੇ ਮੈਂ ਸ਼੍ਰੋਮਣੀ ਅਕਾਲੀ ਦੱਲ ਤੋ ਆਪਣਾ ਅਸਤੀਫਾ ਦੇ ਰਿਹਾ ਹਾਂ।