ਪੁਲਿਸ ਥਾਣਾ ਭਿੱਖੀਵਿੰਡ ਵੱਲੋਂ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਲਈ ਪ੍ਰਬੰਧਕ ਕਮੇਟੀਆਂ ਤੇ ਗ੍ਰੰਥੀਆਂ ਨੂੰ ਹਦਾਇਤਾਂ

By October 18, 2015 0 Comments


3ਭਿੱਖੀਵਿੰਡ 18 ਅਕਤੂਬਰ (ਹਰਜਿੰਦਰ ਸਿੰਘ ਗੋਲ੍ਹਣ)-ਸ਼ਰਾਰਤੀ ਅਨਸਰਾਂ ਵੱਲੋਂ ਸੂਬਾ ਪੰਜਾਬ ਦੇ ਵੱਖ-ਵੱਖ ਪਿੰਡਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕੀਤੇ ਜਾਣ ਦੀਆਂ ਘਟਵਾਨਾਂ ਦੇ ਮੁੱਦੇਨਜਰ ਜਿਲ੍ਹਾ ਪੁਲਿਸ ਮੁੱਖੀ ਮਨਮੋਹਨ ਸ਼ਰਮਾ ਵੱਲੋਂ ਪੁਲਿਸ ਥਾਣਿਆਂ ਦੇ ਮੁੱਖੀਆਂ ਨੂੰ ਕੀਤੀਆਂ ਹਦਾਇਤਾਂ ਤੇ ਕਾਰਵਾਈ ਕਰਦਿਆਂ ਪੁਲਿਸ ਥਾਣਾ ਭਿੱਖੀਵਿੰਡ ਦੇ ਨਵ-ਨਿਯੁਕਤ ਮੁੱਖੀ ਰਵੀਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਦੇ ਪਿੰਡਾਂ ਤੇ ਕਸਬਿਆ ਦੇ ਗੁਰਦੁਆਰਾ ਸਾਹਿਬ ਵਿੱਚ ਪਹੰੁਚ ਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਗ੍ਰੰਥੀਆਂ ਨਾਲ ਮੁਲਾਕਾਤ ਕੀਤੀ ਤੇ ਆਖਿਆ ਕਿ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਰੋਕਣ ਲਈ ਗੁਰਦੁਆਰਾ ਸਾਹਿਬ ਤੇ ਠੀਕਰੀ ਪਹਿਰਾ ਦਿੱਤਾ ਜਾਵੇ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਦਾ ਨਿਰਾਦਰ ਨਾ ਹੋ ਸਕੇ ਤੇ ਸਮਾਜ ਵਿਰੋਧੀ ਅਨਸਰਾਂ ਤੇ ਨੱਥ ਪਾਈ ਜਾ ਸਕੇ। ਪੁਲਿਸ ਥਾਣਾ ਭਿੱਖੀਵਿੰਡ ਦੇ ਮੁੱਖੀ ਰਵੀਸ਼ੇਰ ਸਿੰਘ ਨੇ ਲੋਕਾਂ ਕੋਲੋ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਖਿਆ।