ਦੂਜੇ ਦਿਨ ਤੱਕ ਵੀ ਬਿਆਸ ਦਰਿਆ ਤੇ ਸਿੰਘਾਂ ਨੇ ਲਾਈ ਰੱਖਿਆ ਧਰਨਾ,

By October 18, 2015 0 Comments


ਸੰਦੌੜ 18 ਅਕਤੂਬਰ (ਹਰਮਿੰਦਰ ਸਿੰਘ ਭੱਟ): harminder news03ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਅਤੇ ਸ਼ਾਂਤਮਈ ਰੋਸ ਜਿਤਾ ਰਹੀਆਂ ਸਿੱਖ ਸੰਗਤਾਂ ਤੇ ਗੋਲੀਆਂ ਚਲਾ ਕੇ ਸਿੰਘਾਂ ਨੂੰ ਸ਼ਹੀਦ ਕਰਨ ਦੇ ਰੋਸ ਵਜੋਂ ਅੱਜ ਦੂਜੇ ਦਿਨ ਤੱਕ ਵੀ ਸਿੱਖ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਮੋਰਚਾ ਜਾਰੀ ਰੱਖ ਕੇ ਬਿਆਸ ਦਰਿਆ ਤੇ ਜਾਮ ਲਾਈ ਰੱਖਿਆ। ਇਸ ਧਰਨੇ ਵਿਚ ਸੰਗਤਾਂ ਦੀ ਗਿਣਤੀ ਵਿਚ ਹਰ ਰੋਜ਼ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਨੇ ਕਿਹਾ ਕਿ ਜਿੰਨਾ ਚਿਰ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਰਕਾਰ ਵੱਲੋਂ ਸਾਹਮਣੇ ਲਿਆ ਕੇ ਸਜਾ ਨਹੀਂ ਦਿੱਤੀ ਜਾਂਦੀ ਅਤੇ ਸੰਗਤਾਂ ਤੇ ਗੋਲੀ ਚਲਾ ਕੇ ਨੌਜੁਆਨਾਂ ਨੂੰ ਸ਼ਹੀਦ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ 302 ਦਾ ਪਰਚਾ ਦਰਜ ਨਹੀਂ ਕੀਤਾ ਜਾਂਦਾ, ਉਨ•ਾਂ ਚਿਰ ਸਿੱਖ ਸੰਗਤ ਟਿਕ ਕੇ ਨਹੀਂ ਬੈਠੇਗੀ। ਭਾਈ ਗੋਪਾਲਾ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਕਾਤਲ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਸਰਕਾਰ ਤੁਰੰਤ ਮੁਅੱਤਲ ਕਰੇ, ਕੌਮ ਦੀ ਹੇਠੀ ਕਰਵਾਉਣ ਵਾਲੇ ਬਾਦਲਾਂ ਦੇ ਚਮਚੇ ਤਖ਼ਤਾਂ ਦੇ ਪੰਜੇ ਜਥੇਦਾਰ ਤੁਰੰਤ ਅਸਤੀਫ਼ਾ ਦੇਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਤੇ 302 ਦਾ ਮੁਕੱਦਮਾ ਚਲਾ ਕੇ ਤੁਰੰਤ ਫਾਂਸੀ ਦਿੱਤੀ ਜਾਵੇ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਝਬਾਲ, ਭਾਈ ਬਲਬੀਰ ਸਿੰਘ ਮੁੱਛਲ, ਭਾਈ ਦਿਲਬਾਗ ਸਿੰਘ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਿੱਲ•ਾ ਪ੍ਰਧਾਨ ਭਾਈ ਮੇਜਰ ਸਿੰਘ ਕੰਗ, ਭਾਈ ਬਲਜਿੰਦਰ ਸਿੰਘ ਆਦਿ ਪੰਥਕ ਆਗੂ ਸ਼ਾਮਲ ਸਨ।