ਪੰਜਾਬ ‘ਚ ਵਾਪਰੀਆਂ ਘਟਨਾਵਾਂ ਏਜੰਸੀਆਂ ਦੀ ਸੋਚੀ ਸਮਝੀ ਸਾਜ਼ਿਸ਼ ਦਾ ਸਿੱਟਾ- ਸੁਖਬੀਰ ਬਾਦਲ

By October 24, 2015 0 Comments


ਮਾਨਸਾ, 24 ਅਕਤੂਬਰ- ਪੰਜਾਬ ਵਿਚ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਏਜੰਸੀਆਂ ਦੀ ਸੋਚੀ ਸਮਝੀ ਸਾਜ਼ਿਸ਼ ਦਾ ਸਿੱਟਾ ਹਨ ਜਦਕਿ ਇਨ੍ਹਾਂ ਘਟਨਾਵਾਂ ਦੀਆਂ ਤਾਰਾਂ ਵਿਦੇਸ਼ਾਂ ਨਾਲ ਵੀ ਜੁੜੀਆਂ ਹੋਈਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਘਟਨਾਵਾਂ ਦੇ ਮੱਦੇਨਜ਼ਰ ਪਸ਼ਚਾਤਾਪ ਵਜੋਂ ਜ਼ਿਲ੍ਹਾ ਜਥੇਬੰਦੀ ਵੱਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸੂਬੇ ਦੇ ਗ੍ਰਹਿ ਮੰਤਰੀ ਸ: ਬਾਦਲ ਨੇ ਦਾਅਵੇ ਨਾਲ ਕਿਹਾ ਕਿ ਪੰਜਾਬ ਦੇ ਹਾਲਾਤ ਕਿਸੇ ਵੀ ਕੀਮਤ ‘ਤੇ ਖ਼ਰਾਬ ਨਹੀਂ ਹੋਣ ਦਿੱਤੇ ਜਾਣਗੇ ਅਤੇ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।