ਮੱਕੜ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

By October 27, 2015 0 Comments


ਅੰਮ੍ਰਿਤਸਰ, 27 ਅਕਤੂਬਰ-ਮੁਅੱਤਲ ਕੀਤੇ ਪੰਜ ਪਿਆਰਿਆਂ ਦੀ ਬਹਾਲੀ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਦੋ ਸਕੱਤਰਾਂ ਅਤੇ ਚਾਰ ਹੋਰ ਮੁਲਾਜ਼ਮਾਂ ਨੂੰ ਵੀ ਬਹਾਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 21 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਬਹਾਲ ਹੋਏ ਪੰਜ ਪਿਆਰਿਆਂ ਦੀ ਡਿਊਟੀ ਹੋਰ ਸੂਬੇ ਵਿੱਚ ਲਾ ਦਿੱਤੀ ਗੲੀ ਹੈ, ਜਿਥੇ ਉਹ ਅੱਠ ਨਵੰਬਰ ਤਕ ਅੰਮ੍ਰਿਤ ਸੰਚਾਰ ਕਰਨਗੇ। ੲਿਸ ਦੌਰਾਨ ਹੀ ਅੱਜ ਪ੍ਰਧਾਨ ਅਵਤਾਰ ਸਿੰਘ ਅਤੇ ਹੋਰ ਅਾਗੂਅਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਅਾਨੀ ਗੁਰਬਚਨ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ।
ਅੱਜ ਬਹਾਲ ਕੀਤੇ ਮੁਲਾਜ਼ਮਾਂ ਵਿਚ ਦੋ ਸਕੱਤਰ ਰੂਪ ਸਿੰਘ ਤੇ ਮਨਜੀਤ ਸਿੰਘ ਤੋਂ ਇਲਾਵਾ ਭਾਈ ਕਾਰਜ ਸਿੰਘ ਤੇ ਭਾਈ ਹਰਚਰਨ ਸਿੰਘ ਖਾਲਸਾ ਰਾਗੀ, ਹਰਪਾਲ ਸਿੰਘ ਸੁਪਰਵਾਈਜ਼ਰ ਤੇ ਸੁਰਜੀਤ ਸਿੰਘ ਪ੍ਰਚਾਰਕ ਸ਼ਾਮਲ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਅੱਜ ੋਵਾਂ ਸਕੱਤਰਾਂ ਅਤੇ ਬਾਕੀ ਚਾਰ ਕਰਮਚਾਰੀਆਂ ਨੂੰ ਵੀ ਬਹਾਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪੰਥ ਦੇ ਵਡੇਰੇ ਹਿੱਤਾਂ ਅਤੇ ਸਮੁੱਚੀ ਸ਼ਾਂਤੀ ਬਹਾਲੀ ਦੀ ਪ੍ਰਕਿਰਿਆ ਤਹਿਤ ਕੀਤਾ ਗਿਆ ਹੈ। ਇਸ ਦੌਰਾਨ ਅੱਜ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਦਿਆਲ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਲਗਪਗ ਅੱਧਾ ਘੰਟਾ ਬੰਦ ਕਮਰਾ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੀ ਹਾਜ਼ਰ ਸਨ। ਇਸ ਮੀਟਿੰਗ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ।