ਨਗਰ ਕੀਰਤਨ ਵਿੱਚ ਸ਼੍ਰੋਮਣੀ ਕਮੇਟੀ ਮੁਲਾਜ਼ਮ ਕਾਲੀਆ ਪੱਗਾਂ ਬੰਨ ਕੇ ਹੋਏ ਸ਼ਾਮਲ

By October 28, 2015 0 Comments


2
ਅੰਮ੍ਰਿਤਸਰ 28 ਅਕਤੂਬਰ (ਜਸਬੀਰ ਸਿੰਘ ਪੱਟੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮੱਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ ਜਿਸ ਵਿੱਚ ਸੰਗਤ ਘੱਟ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਕਾਲੀਆ ਪੱਗਾਂ ਬੰਨ ਕੇ ਸ਼ਾਮਲ ਹੋਏ ।
ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਭਾਂਵੇ ਨਗਰ ਕੀਰਤਨ ਵਿੱਚ ਧਾਰਮਿਕ ਸਭਾ-ਸੁਸਾਇਟੀਆਂ, ਸ਼ਬਦੀ ਜੱਥੇ, ਗਤਕਾ ਪਾਰਟੀਆਂ, ਸ਼ਹਿਰ ਦੀਆਂ ਵ¤ਖ-ਵ¤ਖ ਬੈਂਡ ਪਾਰਟੀਆਂ, ਵ¤ਖ-ਵ¤ਖ ਸਕੂਲਾਂ/ ਕਾਲਜਾਂ ਦੇ ਵਿਦਿਆਰਥੀ, ਸਟਾਫ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਵਾਹਿਗੁਰੂ-ਵਾਹਿਗੁਰੂ ਗੁਰੂ-ਜਸ ਗਾਇਨ ਕਰਦੀਆਂ ਸੰਗਤਾਂ ਦੇ ਸ਼ਮੂਲੀਅਤ ਕਰਨ ਦਾਅਵਾ ਕੀਤਾ ਜਾ ਰਿਹਾ ਹੈ ਪਰ ਵੱਖ ਵੱਖ ਬਜ਼ਾਰਾਂ ਦੇ ਦੁਕਾਨਦਾਰਾਂ ਨੇ ਕਿਹਾ ਕਿ ਜਿਹੜਾ ਨਗਰ ਕੀਰਤਨ ਘੱਟੋ ਘੱਟ ਢਾਈ ਘੰਟੇ ਲੰਮਾ ਹੁੰਦਾ ਸੀ ਅੱਜ ਉਹ ਸਿਰਫ 20 ਮਿੰਟ ਦਾ ਹੀ ਰਹਿ ਗਿਆ । ਗਤਕਾ ਪਾਰਟੀ ਦੇ ਇੱਕ ਬੁਲਾਰੇ ਨੇ ਕਿਹਾ ਕਿ ਉਹ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 9 ਅਕਤੂਬਰ ਨੂੰ ਮਨਾ ਚੁੱਕੇ ਹਨ ਇਸ ਲਈ ਨਗਰ ਕੀਤਰਨ ਵਿੱਚ ਸ਼ਾਮਲ ਨਹੀ ਹੋਏ। ਇਸੇ ਤਰ•ਾ ਕਈ ਦੁਕਾਨਦਾਰਾਂ ਨੇ ਇਹ ਵੀ ਇਤਰਾਜ਼ ਜਿਤਾਇਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਦਿਵਸ ਮੌਕੇ ‘ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਵੱਲੋ ਕਾਲੀਆ ਪੱਗਾਂ ਬੰਨ ਕੇ ਨਗਰ ਕੀਤਰਨ ਵਿੱਚ ਸ਼ਾਮਲ ਹੋਏ। ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਸਾਂ, ਚੌਂਕ ਛ¤ਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਚੌਂਕ ਢਾਬ ਵਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੌੜੀ, ਚੌਂਕ ਬਾਬਾ ਸਾਹਿਬ, ਚੌਂਕ ਪ੍ਰਾਗਦਾਸ ਤੇ ਸ੍ਰੀ ਗੁਰੂੁ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ 29 ਅਕਤੂਬਰ ਨੂੰ ਸਵੇਰੇ 8.30 ਤੋਂ 12 ਵਜੇ ਤ¤ਕ ਸੁੰਦਰ ਜਲੌ ਸ¤ਜਣਗੇ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਕਥਾ ਉਪਰੰਤ ਸਾਰਾ ਦਿਨ ਦੀਵਾਨ ਸ¤ਜਣਗੇ ਜਿਸ ਵਿ¤ਚ ਢਾਡੀ ਤੇ ਕਵੀਸ਼ਰੀ ਜਥੇ, ਪ੍ਰਚਾਰਕ ਗੁਰ ਇਤਿਹਾਸ ਸਰਵਣ ਕਰਾਉਣਗੇ ਅਤੇ ਰਾਤ 8.00 ਵਜੇ ਕਵੀ ਦਰਬਾਰ ਆਰੰਭ ਹੋਵੇਗਾ ਜਿਸ ਵਿ¤ਚ ਪੰਥ ਪ੍ਰਸਿ¤ਧ ਕਵੀ ਹਾਜ਼ਰੀਆਂ ਭਰਨ