ਸ਼ਰਧਾ ਨਾਲ ਮਨਾਇਆ ਚੌਥੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ

By October 30, 2015 0 Comments


darbar sahibਅੰਮਿ੍ਤਸਰ: -ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੰਮਿ੍ਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਸਮੇਤ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਦੂਰੋਂ ਨੇੜਿਓਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੀਆਂ ਲੱਖਾਂ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਤੇ ਇਥੇ ਮੱਥਾ ਟੇਕਿਆ | ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 8.30 ਤੋਂ ਦੁਪਹਿਰ 12 ਵਜੇ ਤੱਕ ਸੁੰਦਰ ਜਲੌ ਸਜਾਏ ਗਏ

Sachkhand sri Darbar Sahib

Posted by Punjab Spectrum on Thursday, October 29, 2015