ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਕੇਂਦਰ ਅਧੀਨ – ਮੋਦੀ ਸਰਕਾਰ ਕਰਵਾਊ ਚੋਣਾਂ

By October 30, 2015 0 Comments


ਨਵੀਂ ਦਿੱਲੀ, 29 ਅਕਤੂਬਰ (ਏਜੰਸੀਆਂ)- ਨਾਗਪੁਰੀ ਤਖ਼ਤੇ ਦੀ ਮੋਦੀ ਸਰਕਾਰ ਵੱਲੋਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਮੰਨੀ ਜਾਂਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਣ ਪੂਰੀ ਤਰਾਂ ਆਪਣੇ ਅਧਿਕਾਰ ਖੇਤਰ ਵਿਚ ਲੈ ਲਿਆ ਹੈ। ਸ਼ੋ੍ਰਮਣੀ ਕਮੇਟੀ ਦੀਆਂ ਆਗਾਮੀ ਚੋਣਾਂ, ਜਿਹੜੀਆਂ 2016 ਵਿਚ ਹੋਣੀਆਂ ਹਨ, ਉਨਾਂ ਚੋਣਾਂ ਨੂੰ ਕੇਂਦਰ ਸਰਕਾਰ ਵੱਲੋਂ ਨਿਯੁਕਤ ਗੁਰਦੁਆਰਾ ਜੂਡੀਸ਼ੀਅਲ ਕਮੀਸ਼ਨ ਕਰਵਾਏਗਾ। ਨਿਯਮਾਂ ’ਚ ਸੋਧ ਕਰਦਿਆਂ ਹੋਇਆਂ ਕੇਂਦਰ ਸਰਕਾਰ ਨੇ ਗੁਰਦੁਆਰਾ ਜੂਡੀਸ਼ੀਅਲ ਕਮੀਸ਼ਨ ਦੀ ਨਿਯੁਕਤੀ ਆਪਣੇ ਅਧਿਕਾਰ ਖੇਤਰ ਵਿਚ ਲੈ ਲਈ ਹੈ। ਹਾਈਕੋਰਟ ਦੇ ਤਿੰਨ ਸਾਬਕਾ ਜੱਜਾਂ ਦੇ ਪੈਨਲ ’ਚੋਂ ਕਿਸੇ ਇਕ ਜੱਜ ਨੂੰ 2 ਸਾਲ ਲਈ ਗੁਰਦੁਆਰਾ ਜੂਡੀਸ਼ੀਅਲ ਕਮੀਸ਼ਨਰ ਨਿਯੁਕਤ ਕੀਤਾ ਜਾਵੇਗਾ। ਇਸ ਸਾਰੇ ਮਾਮਲੇ ’ਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀ ਰਹੇਗੀ।

Posted in: ਰਾਸ਼ਟਰੀ