ਸਰਬੱਤ ਖਾਲਸਾ ਸਰਕਾਰ ਲਈ ਨਵੀਂ ਚੁਣੌਤੀ ਬਣ ਕੇ ੳੁਭਰਿਅਾ

By November 2, 2015 0 Comments


ਚੰਡੀਗੜ੍ਹ,( 2 ਨਵੰਬਰ, ਦਵਿੰਦਰ ਪਾਲ):ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਨਿੱਤ ਨਵੀਆਂ ਚੁਣੌਤੀਆਂ ਖੜ੍ਹੀਆਂ ਹੋਣ ਕਾਰਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਆਸੀ ਤੇ ਪ੍ਰਸ਼ਾਸਕੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਹਾਕਮ ਪਾਰਟੀ ਨੇ ਪ੍ਰਸ਼ਾਸਕੀ ਤੰਤਰ ਦੀ ਉਲਝੀ ਤਾਣੀ ਨੂੰ ਭਾਵੇਂ ਸੁਲਝਾਉਣ ਲਈ ਕੁੱਝ ਪੇਸ਼ਬੰਦੀਆਂ ਕੀਤੀਆਂ ਹਨ ਪਰ ਅਜੇ ਵੀ ਲੋਕਾਂ ਵਿੱਚ ਸਰਕਾਰ ਦੀ ਭਰੋਸੇਯੋਗਤਾ ਬਹਾਲ ਨਾ ਹੋਣ ਕਾਰਨ ਸਰਕਾਰ ਦੁਚਿਤੀ ਵਿੱਚ ਹੈ। ਸਿੱਖ ਜਥੇਬੰਦੀਆਂ ਵੱਲੋਂ 10 ਨਵੰਬਰ ਨੂੰ ਬੁਲਾੲੇ ਸਰਬੱਤ ਖਾਲਸਾ ਨੂੰ ਵੀ ਸਰਕਾਰ ਨਵੀਂ ਚੁਣੌਤੀ ਵਜੋਂ ਲੈ ਰਹੀ ਹੈ ਜਿਸ ਲੲੀ ਭਲਕੇ ਕੋਰ ਕਮੇਟੀ ਦੀ ਮੀਟਿੰਗ ਵੀ ਬੁਲਾਈ ਗੲੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਅਾ ਕਿ ਬਿਨਾਂ ਸ਼ੱਕ ਪ੍ਰਸ਼ਾਸਕੀ ਤੰਤਰ ਫੇਲ੍ਹ ਹੋਣ ਕਾਰਨ ਸਰਕਾਰ ਦੀ ਭਰੋਸੇਯੋਗਤਾ ’ਤੇ ਸਵਾਲੀਆ ਨਿਸ਼ਾਨ ਲੱਗ ਗਿਅਾ ਹੈ। ਇਸ ਲਈ ਸਰਕਾਰ ਵੱਲੋਂ ਅਗਲੇ ਛੇ ਮਹੀਨਿਆਂ ਦੌਰਾਨ ਪ੍ਰਸ਼ਾਸਕੀ ਖੇਤਰ ਵਿੱਚ ਕੁੱਝ ਇਸ ਤਰ੍ਹਾਂ ਦੇ ਫੈਸਲੇ ਲਏ ਜਾਣਗੇ ਜਿਸ ਨਾਲ ਲੋਕਾਂ ਵਿੱਚ ਚੰਗਾ ਪ੍ਰਸ਼ਾਸਨ ਦੇਣ ਦਾ ਪ੍ਰਭਾਵ ਜਾਵੇਗਾ। ਇਸ ਅਧਿਕਾਰੀ ਦਾ ਇਹ ਵੀ ਮੰਨਣਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਰਕਾਰ ਦੀ ਕਮਾਨ ਪੂਰੀ ਤਰ੍ਹਾਂ ਸਾਂਭ ਲਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਰਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਬਦਲਣ ਦਾ ਫੈਸਲਾ ਤਾਂ ਇੱਕ ਤਰ੍ਹਾਂ ਨਾਲ ਕੀਤਾ ਜਾ ਰਿਹਾ ਹੈ। ਬਸ ਇਸ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਣਾ ਹੀ ਬਾਕੀ ਹੈ। ਸੂਤਰਾਂ ਮੁਤਾਬਕ ਪਾਰਟੀ ਦੇ ਕੁੱਝ ਸੀਨੀਅਰ ਆਗੂਆਂ ਨੇ ਇਹ ਵੀ ਸਲਾਹ ਦਿੱਤੀ ਹੈ ਕਿ ਸਰਬੱਤ ਖਾਲਸਾ ਤੋਂ ਪਹਿਲਾਂ ਜਥੇਦਾਰਾਂ ਨੂੰ ਬਦਲ ਦਿੱਤਾ ਜਾਵੇ ਜਿਸ ਨਾਲ ਸਿੱਖ ਜਥੇਬੰਦੀਆਂ ਦੀ ਮੁਹਿੰਮ ਅਾਪੇ ਠੱਪ ਹੋ ਜਾਵੇਗੀ। ਜਦੋਂ ਕਿ ਕੁੱਝ ਅਕਾਲੀ ਨੇਤਾਵਾਂ ਦਾ ਕਹਿਣਾ ਹੈ ਕਿ ਜਥੇਦਾਰਾਂ ਨੂੰ ਇਸ ਮੌਕੇ ਬਦਲਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਮਜ਼ੋਰ ਪੈਣ ਦਾ ਸੰਦੇਸ਼ ਜਾਵੇਗਾ। ਪੰਜਾਬ ਵਿੱਚ ਵਾਪਰੀਆਂ ਇਨ੍ਹਾਂ ਘਟਨਾਵਾਂ ਤੋਂ ਬਾਅਦ ਇਹ ਤੱਥ ਵੀ ਉਭਰ ਕੇ ਸਾਹਮਣੇ ਆਇਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਿਆਸੀ ਤੇ ਪ੍ਰਸ਼ਾਸਕੀ ਫੈਸਲੇ ਲੈਣ ਤੋਂ ਪਹਿਲਾਂ ਪਾਰਟੀ ਦੇ ਹੋਰਨਾਂ ਸੀਨੀਅਰ ਆਗੂਆਂ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ ਅਤੇ ਹੋਰਨਾਂ ਨਾਲ ਸਲਾਹ ਮਸ਼ਵਰਾ ਕੀਤਾ। ਇਸ ਤੋਂ ਪਹਿਲਾਂ ਇਹੋ ਪ੍ਰਭਾਵ ਬਣਿਆ ਹੋਇਆ ਸੀ ਕਿ ਸਾਰੇ ਫੈਸਲੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋਂ ਬਿਨਾਂ ਕਿਸੇ ਨਾਲ ਵਿਚਾਰ ਵਟਾਂਦਰਾ ਕੀਤੇ ਆਪੋ ਆਪਣੇ ਪੱਧਰ ’ਤੇ ਹੀ ਲਏ ਜਾ ਰਹੇ ਹਨ।

ਮੁੱਖ ਮੰਤਰੀ ਦੇ ਕਰੀਬੀਆਂ ਦਾ ਮੰਨਣਾ ਹੈ ਕਿ ਬਾਦਲ ਸਰਕਾਰ ’ਤੇ ਸਿੱਖ ਵਿਰੋਧੀ ਹੋਣ ਦਾ ਦੋਸ਼ ਲੱਗਣਾ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ। ਸਰਕਾਰ ਵੱਲੋਂ ਇਹ ਗੱਲ ਹੁਣ ਮੰਨੀ ਜਾਣ ਲੱਗੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਲੋਕ ਰੋਹ ਦਾ ਵੱਡਾ ਕਾਰਨ ਸਰਕਾਰ ਪ੍ਰਤੀ ਲੋਕਾਂ ਵਿੱਚ ਨਾਰਾਜ਼ਗੀ ਹੀ ਸੀ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਹਰਚਰਨ ਸਿੰਘ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੁਸ਼ਲ ਪ੍ਰਸ਼ਾਸਨ, ਵਿਕਾਸ ਅਤੇ ਜਨਤਾ ਨਾਲ ਪਰਿਵਾਰਕ ਨੇੜਤਾ ਵਾਲੀ ਪਹੁੰਚ ਅਪਨਾਉਣਾ ਸ਼੍ਰੋਮਣੀ ਅਕਾਲੀ ਦਲ ਦੀ ਭਵਿੱਖੀ ਰਣਨੀਤੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖ ਮਨਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਡੀਜੀਪੀ ਤੱਕ ਨੂੰ ਬਦਲਣ ਤੋਂ ਵੀ ਗੁਰੇਜ਼ ਨਹੀਂ ਕੀਤਾ।
Source : punjabi tribune

Posted in: ਪੰਜਾਬ