ਸਿੱਖ ਸੰਗਤਾਂ ਵੱਲੋਂ ਕਾਲੀਆਂ ਝੰਡੀਆਂ ਫੜਕੇ ਕੀਤਾ ਸ਼ਾਂਤਮਈ ਰੋਸ ਪ੍ਰਦਰਸ਼ਨ

By November 3, 2015 0 Comments


sikhਐੱਸ.ਏ.ਐੱਸ ਨਗਰ,3 ਨਵੰਬਰ –ਬਰਗਾੜੀ ਵਿਖੇ ਬਹਿਬਲ ਕਲਾਂ ਵਿਖੇ ਪੁਲਿਸ ਗੋਲੀ ਨਾਲ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੇ ਭੋਗ ਮੌਕੇ ਹੋਈ ਪੰਥਕ ਕਨਵੈਨਸ਼ਨ ਵੱਲੋਂ ਕੀਤੇ ਐਲਾਨ ਅਨੁਸਾਰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ,ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਅਸਲ ਬੰਦਿਆਂ ਨੂੰ ਫੜਨ ਦੀ ਮੰਗ ਨੂੰ ਲੈ ਕੇ ਅੱਜ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ, ਸੰਤ ਪੰਥਪ੍ਰੀਤ ਸਿੰਘ, ਸੰਤ ਬਲਜੀਤ ਸਿੰਘ ਦਾਦੂਆਲ, ਬਾਬਾ ਦਲੇਰ ਸਿੰਘ ਖੇੜੀ ਵਾਲੇ,ਭਾਈ ਅਮਰੀਕ ਸਿੰਘ ਅਜਨਾਲਾ ਆਦਿ ਤੋਂ ਇਲਾਵਾ ਹੋਰਨਾਂ ਪੰਥਕ ਆਗੂਆਂ ਵੱਲੋਂ 3 ਨਵੰਬਰ ਨੂੰ ਰੋਸ ਵਜੋਂ ਮਨਾਉਣ ਦੇ ਦਿੱਤੇ ਪ੍ਰੋਗਰਾਮ ਤਹਿਤ ਅੱਜ ਵੱਖ ਵੰਖ ਥਾਵਾਂ ‘ਤੇ ਸੜਕ ਦੇ ਕਿਨਾਰੇ ਖੜਕੇ ਸੰਗਤ ਨੇ ਆਪਣੇ ਹੱਥਾਂ ਵਿਚ ਕਾਲੀਆਂ ਝੰਡੀਆਂ ਫੜ ਕੇ ਰੋਸ ਜਾਹਰ ਕੀਤਾ।