1984 ਸਿੱਖ ਕਤਲੇਆਮ:- ਭਾਜਪਾ ਵੱਲੋਂ ਗ੍ਰਹਿ ਮੰਤਰਾਲੇ ਨੂੰ ਜਲਦ ਕਾਰਵਾਈ ‘ਤੇ ਜ਼ੋਰ

By November 3, 2015 0 Comments


ਨਵੀਂ ਦਿੱਲੀ, 3 ਨਵੰਬਰ (ਏਜੰਸੀ) – ਭਾਜਪਾ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਦਿੱਲੀ ਸਰਕਾਰ ਦੇ ਕਾਨੂੰਨ ਵਿਭਾਗ ਤੇ ਪੁਲਿਸ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਸੱਦਣ ਲਈ ਕਿਹਾ ਹੈ ਤੇ ਇਹ ਯਕੀਨੀ ਬਣਾਇਆ ਜਾਵੇ ਕਿ 1984 ਸਿੱਖ ਕਤਲੇਆਮ ਨਾਲ ਸਬੰਧਿਤ ਪੀੜਤਾਂ ਦੀਆਂ ਐਫਆਈਆਰ ਤੇ ਚਾਰਜ ਸੀਟ ਸਬੰਧਿਤ ਅਦਾਲਤਾਂ ‘ਚ ਪੇਸ਼ ਕੀਤੀਆਂ ਗਈਆਂ ਹਨ। ਪਾਰਟੀ ਦੇ ਸੈਕਟਰੀ ਆਰਪੀ ਸਿੰਘ ਨੇ ਇਕ ਬਿਆਨ ‘ਚ ਕਿਹਾ ਕਿ ਭਾਜਪਾ ਮੰਗ ਕਰਦੀ ਹੈ ਕਿ 1984 ਸਿੱਖ ਕਤਲੇਆਮ ਦੇ ਵਿਚਾਰ ਅਧੀਨ ਕੇਸਾਂ ਦਾ ਸੁਣਵਾਈ ਲਈ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾਣ।