ਬਰਗਾੜੀ ਗੋਲੀਬਾਰੀ ਮਾਮਲੇ ਦੀ ਜਾਂਚ ਵੀ ਸੀ.ਬੀ.ਆਈ. ਨੂੰ ਸੌਂਪੀ ਜਾਵੇ – ਛੋਟੇਪੁਰ

By November 4, 2015 0 Comments


suchaਚੰਡੀਗੜ੍ਹ, 4 ਨਵੰਬਰ (ਏਜੰਸੀ) – ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਹੈ ਕਿ ਬਰਗਾੜੀ ਗੋਲੀਬਾਰੀ ਮਾਮਲੇ ਦੀ ਜਾਂਚ ਵੀ ਸੀ.ਬੀ.ਆਈ. ਨੂੰ ਸੌਂਪੀ ਜਾਵੇ। ਇਸ ਘਟਨਾ ‘ਚ ਪੰਜਾਬ ਪੁਲਿਸ ਦੀ ਗੋਲੀਬਾਰੀ ‘ਚ ਦੋ ਸਿੱਖ ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਸੂਬੇ ਵਲੋਂ ਗਠਿਤ ਜਾਂਚ ਕਮਿਸ਼ਨ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ। ਸੁੱਚਾ ਸਿੰਘ ਛੋਟੇਪੁਰ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕਰਦੇ ਹੋਏ ਪੁੱਛਿਆ ਕਿ ਇਸ ਘਟਨਾ ਨੂੰ ਸੀ.ਬੀ.ਆਈ. ਜਾਂਚ ਦੇ ਘੇਰੇ ਵਿਚੋਂ ਕਿਉਂ ਬਾਹਰ ਰੱਖਿਆ ਗਿਆ ਹੈ।

Posted in: ਪੰਜਾਬ