ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਔਟਵਾ ਸਿੱਖ ਸੁਸਾਇਟੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ

By November 12, 2015 0 Comments


justin 1ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਕੈਨੇਡਾ ਵਿਚ ਰਹਿ ਰਹੇ ਸਿੱਖਾਂ ਸਮੇਤ ਭਾਰਤੀ ਮੂਲ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਤਿਓਹਾਰਾਂ ਦੀ ਵਧਾਈ ਦਿੱਤੀ। ਦੀਵਾਲੀ ਅਤੇ ਬੰਦੀ ਛੋੜ ਦਿਵਸ ਤਿਓਹਾਰਾਂ ਦੇ ਸ਼ੁੱਭ ਮੌਕੇ ਉੱਤੇ ਸ੍ਰੀ ਜਸਟਿਨ ਟਰੂਡੋ ਨੇ ਔਟਵਾ ਸਥਿਤ ਇਕ ਹਿੰਦੂ ਮੰਦਿਰ ਅਤੇ ਔਟਵਾ ਸਿੱਖ ਸੁਸਾਇਟੀ ਗੁਰਦੁਆਰਾ ਸਾਹਿਬ ਜਾ ਕੇ ਮੱਥਾ ਟੇਕਿਆ। ਇਸ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਗੁਰਬਾਣੀ ਦਾ ਕੀਰਤਨ ਸਰਵਣ ਵੀ ਕੀਤਾ। ਇਸੇ ਦੌਰਾਨ ਗੁਰੂਘਰ ਦੇ ਪ੍ਰਬੰਧਕਾਂ ਨੇ ਉਨ•ਾਂ ਨੂੰ ਤੋਹਫਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਤੋਂ ਬਾਅਦ ਸਿੱਖ ਸੰਗਤਾਂ ਨੇ ਆਪਣੇ ਪਿਆਰੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਯਾਦਗਾਰੀ ਤਸਵੀਰਾਂ ਖਿਚਵਾਈਆਂ।