ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਸਨ ਫਰਾਂਸੀਸੀ ਰਾਸ਼ਟਰਪਤੀ ਫਰਾਂਕੋਇਸ ਹੋਲਾਂਦੇ

By November 15, 2015 0 Comments


ਪੈਰਿਸ, 15 ਨਵੰਬਰ (ਏਜੰਸੀ) – ਫਰਾਂਸ ‘ਚ ਹੋਏ ਹਮਲਿਆਂ ਤੋਂ ਬਾਅਦ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਇਨ੍ਹਾਂ ਹਮਲਿਆਂ ‘ਚ ਫਰਾਂਸ ਦੇ ਰਾਸ਼ਟਰਪਤੀ ਫਰਾਂਕੋਇਸ ਹੋਲਾਂਦੇ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ। ਇਨ੍ਹਾਂ ਹਮਲਿਆਂ ‘ਚ ਫਰਾਂਸ ਦਾ ਇਕ ਨਾਗਰਿਕ ਵੀ ਸ਼ਾਮਲ ਸੀ। ਜ਼ਿਕਰਯੋਗ ਹੈ ਕਿ ਇਨ੍ਹਾਂ ਹਮਲਿਆਂ ਦੌਰਾਨ ਰਾਸ਼ਟਰਪਤੀ ਸਟੇਡੀਅਮ ਦੇ ਅੰਦਰ ਹੀ ਮੌਜੂਦ ਸਨ। ਫਰਾਂਸੀਸੀ ਅੱਤਵਾਦੀ ਦੇ ਭਰਾ ਤੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਬੈਲਜੀਅਮ ‘ਚ ਵੀ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।