ਧਰਮ ਪ੍ਰਚਾਰਕਾਂ ਦੇ ਘਰਾਂ ਦੀ ਘੇਰਾਬੰਦੀ ਹਾਕਮ ਲਈ ਘਾਤਕ ਸਿਧ ਹੋਵੇਗੀ-ਪੰਥਕ ਤਾਲਮੇਲ ਸੰਗਠਨ

By November 15, 2015 0 Comments


ਅੰਮ੍ਰਿਤਸਰ 15 ਨਵੰਬਰ (ਜਸਬੀਰ ਸਿੰਘ)ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਲਈ ਅਵਾਜ਼ ਬੁਲੰਦ ਕਰਨ ਵਾਲੇ ਅਤੇ ਪੰਥ ਦੋਖੀਆਂ ਵਿਰੁੱਧ ਸ਼ਾਂਤਮਈ ਸੰਘਰਸ਼ ਕਰਨ ਵਾਲੇ ਨਿਰੋਲ ਧਰਮ ਪ੍ਰਚਾਰਕਾਂ ਦੇ ਘਰਾਂ ਦੀ ਘੇਰਾਬੰਦੀ ਤਾਨਾਸ਼ਾਹੀ ਕਾਰਵਾਈ ਹੈ। ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਦੇ ਬਹਾਨੇ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਸ਼੍ਰੋਮਣੀ ਅਕਾਲੀ ਦਲ ਲਈ ਘਾਤਕ ਸਿੱਧ ਹੋਣਗੀਆਂ ਅਤੇ ਸੰਗਤਾਂ ਨਾਲੋਂ ਨਾਤਾ ਤੋੜਨ ਵਿਚ ਵਾਧਾ ਕਰਨਗੀਆਂ।ਪੰਥਕ ਤਾਲਮੇਲ ਸੰਗਠਨ ਦੀ ਕੋਰ ਕਮੇਟੀ ਸੰਸਥਾਵਾਂ ਅਕਾਲ ਪੁਰਖ ਕੀ ਫੌਜ, ਸਿੱਖ ਮਿਸ਼ਨਰੀ ਕਾਲਜ, ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਗੁਰਸਿੱਖ ਫੈਮਿਲੀ ਕਲੱਬ, ਸੁਖਮਨੀ ਸਾਹਿਬ ਸੁਸਾਇਟੀ ਅਤੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਭਾਈ ਦਲੇਰ ਸਿੰਘ ਜੀ ਖੇੜੀ ਵਾਲੇ ਅਤੇ ਹੋਰ ਪ੍ਰਚਾਰਕਾਂ ਦੇ ਘਰਾਂ ਦੀ ਘੇਰਾਬੰਦੀ ਕਰਨ ਦੀਆਂ ਖਬਰਾਂ ਤੇ ਤਿੱਖਾ ਪ੍ਰਤੀਕਰਮ ਕਰਦਿਆਂ ਨਿਖੇਧੀ ਕੀਤੀ ਹੈ। ਸੰਗਠਨ ਨੇ ਸਪੱਸ਼ਟ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਲਈ ਸਿੱਖ ਸੰਗਤਾਂ ਨੂੰ ਦਬਾਇਆ ਨਹੀਂ ਜਾ ਸਕਦਾ।

Posted in: ਪੰਜਾਬ