ਮਾਮਲਾ ਸ਼੍ਰੋਮਣੀ ਕਮੇਟੀ ਤੇ ਬਾਦਲਾਂ ਦੇ ਬੰਦਿਆਂ ਵਲੋਂ ਬੰਦੀ ਛੋੜ ਦਿਵਸ ਵਾਲੇ ਦਿਨ ਕ੍ਰਿਪਾਨਾ ਲਹਿਰਾਉਣ ਦਾ- ਜਾਂਚ ਦਾ ਗਠਨ

By November 15, 2015 0 Comments


ਅੰਮ੍ਰਿਤਸਰ, 15 ਨਵੰਬਰ- ਬੰਦੀ ਛੋੜ ਦਿਵਸ ਸਮੇਂ ਹਰਿਮੰਦਰ ਸਾਹਿਬ ਕੰਪਲੈਕਸ ਵਿਚਲੀਅਾਂ ਘਟਨਾਵਾਂ ਅਤੇ ਇਸ ਵਿੱਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਨਿਭਾਈ ਭੂਮਿਕਾ ਦੀ ਜਾਂਚ ਲੲੀ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਅਾ ਹੈ, ਜੋ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ੲਿਸ ਅਾਧਾਰ ’ਤੇ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਅਾਂਦੀ ਜਾਵੇਗੀ। ਬੰਦੀ ਛੋੜ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਸਮੇਂ ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਦਾ ਵਿਰੋਧ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਵੱਲੋ ਜਥੇਦਾਰ ਨੂੰ ਕਾਲੀਅਾਂ ਝੰਡੀਆਂ ਦਿਖਾਈਆਂ ਗਈਆਂ ਸਨ। ਦੂਜੇ ਪਾਸੇ ਇਕ ਧਡ਼ੇ ਵੱਲੋਂ ਕ੍ਰਿਪਾਨਾਂ ਲਹਿਰਾਈਅਾਂ ਗਈਅਾਂ ਸਨ। ਬਾਅਦ ਵਿੱਚ ਇਹ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਸਰਾਂ ਵਿੱਚੋਂ ਸੰਗਤਾਂ ਨੇ ਕਾਬੂ ਕਰ ਕੇ ਸ਼੍ਰੋਮਣੀ ਕਮੇਟੀ ਦੇ ਹਵਾਲੇ ਕੀਤੇ ਸਨ, ਜਿਨ੍ਹਾਂ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲੀਸ ਵੱਲੋਂ ਇਨ੍ਹਾਂ ਨੂੰ ਇਸ ਕਰਕੇ ਛੱਡ ਦਿੱਤਾ ਗਿਆ ਕਿਉਂਕਿ ਇਹ ਵਿਅਕਤੀ ੲਿਕ ਪ੍ਰਭਾਵਸ਼ਾਲੀ ਸ਼੍ਰੋਮਣੀ ਕਮੇਟੀ ਮੈਂਬਰ ਨਾਲ ਸਬੰਧਤ ਸਨ। ਇਸ ਸਬੰਧ ਵਿੱਚ ਅੰਤ੍ਰਿਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਿੱਖ ਸੰਗਤਾਂ ਸਾਹਮਣੇ ਸਪਸ਼ਟ ਕਰਨ ਕੇ ਇਹ ਵਿਅਕਤੀ ਕੌਣ ਸਨ, ਕਿਸ ਦੇ ਸਨ, ਕਿਸ ਦੀ ਸਿਫਾਰਸ਼ ’ਤੇ ਇਨ੍ਹਾਂ ਨੂੰ ਕਮਰੇ ਦਿੱਤੇ ਗਏ। ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹਰਿਮੰਦਰ ਸਾਹਿਬ ਵਿੱਚ ਨਸ਼ਾ ਕਰਕੇ ਮਰਿਆਦਾ ਭੰਗ ਹੋਣ ਦੇ ਦੋਸ਼ ਹੇਠ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਇਸ ਸੰਬਧ ਵਿੱਚ ਸ੍ਰੀ ਪੰਜੋਲੀ ਵੱਲੋਂ ਜਥੇਦਾਰ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਵੱਲੋਂ ਬੰਦੀ ਛੋੜ ਦਿਵਸ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਨਿਭਾਏ ਗਏ ਰੋਲ ਦੀ ਘੋਖ ਕਰਨ ਵਾਸਤੇ ਰਜਿੰਦਰ ਸਿੰਘ ਮਹਿਤਾ, ਮੋਹਨ ਸਿੰਘ ਬੰਗੀ, ਨਿਰਮੈਲ ਸਿੰਘ ਜੌਲਾਂ (ਤਿੰਨੋ ਅੰਤ੍ਰਿੰਗ ਕਮੇਟੀ ਮੈਂਬਰ) ਅਤੇ ਕਨਵੀਨਰ ਨਿਯੁਕਤ ਕੀਤੇ ਗੲੇ ਸਕੱਤਰ ਅਵਤਾਰ ਸਿੰਘ ’ਤੇ ਅਧਾਰਤ ਸਬ-ਕਮੇਟੀ ਗਠਤ ਕੀਤੀ ਹੈ, ਜੋ 15 ਦਿਨਾਂ ਵਿੱਚ ਜਾਂਚ ਕਰਕੇ ਆਪਣੀ ਰਿਪੋਰਟ ਜਥੇਦਾਰ ਅਵਤਾਰ ਸਿੰਘ ਨੂੰ ਸੌਂਪੇਗੀ।