ਪਾਕਿਸਤਾਨ ਤੇ ਜਰਮਨੀ ’ਚ ਬੈਠੇ ਲੋਕ ਵਿਗਾੜ ਰਹੇ ਹਨ ਮਾਹੌਲ: ਸੁਖਬੀਰ

By November 16, 2015 0 Comments


ਲੁਧਿਆਣਾ, 16 ਨਵੰਬਰ-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਬਾਅਦ ਸੂਬੇ ਵਿੱਚ ਵਿਗਡ਼ੇ ਮਾਹੌਲ ਲਈ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਤੇ ਜਰਮਨੀ ਵਿੱਚ ਬੈਠੇ ਖਾੜਕੂਆਂ ਨੂੰ ਦੋਸ਼ੀ ਠਹਿਰਾਇਆ ਹੈ। ਲੁਧਿਆਣਾ ਵਿੱਚ ਗੁਰੂ ਨਾਨਕ ਦੇਵ ਭਵਨ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖੇ ਗਏ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਨੇ ਅੱਜ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਾਂਗਰਸ ਸਮੇਤ ਹੋਰ ਸਿਆਸੀ ਪਾਰਟੀਆਂ ਨੂੰ ਬਾਜ ਆਉਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਸਿਆਸੀ ਲਾਹੇ ਲਈ ਚੱਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਨੂੰ ਲੋਕ ਹੁਣ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪੰਜਾਬ ਵਿਰੋਧੀ ਤਾਕਤਾਂ ਦੀ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੁਝ ਪੰਥਕ ਧਿਰਾਂ ਵੱਲੋਂ ਕਰਾਇਆ ਗਿਆ ‘ਸਰਬੱਤ ਖਾਲਸਾ’ ਸਮਾਗਮ ਕਾਂਗਰਸ ਪਾਰਟੀ ਦੀ ਹੱਲਾਸ਼ੇਰੀ ਨਾਲ ਸੰਭਵ ਹੋਇਆ ਸੀ। ਇਸ ਨਾਲ ਕਾਂਗਰਸ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 28 ਨਵੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਸਦਭਾਵਨਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ।

Posted in: ਪੰਜਾਬ