ਬਾਦਲ ਨੇ ਪੰਜਾਬ ਵਾਸੀਅਾਂ ਤੋਂ ਮੰਗੀ ਮੁਆਫ਼ੀ

By November 16, 2015 0 Comments


ਲੁਧਿਆਣਾ (ਸਰਾਭਾ), 16 ਨਵੰਬਰ: badalਪੰਜਾਬ ਦੇ ਵਿਗਡ਼ੇ ਮਾਹੌਲ ਬਾਰੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਉਨ੍ਹਾਂ ਤੋਂ ਕੋਈ ਗ਼ਲਤੀ ਹੋਈ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ। ਪਿੰਡ ਸਰਾਭਾ ਵਿੱਚ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾਡ਼ੇ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ’ਚ ਵਿਦੇਸ਼ੀ ਤਾਕਤਾਂ ਤੇ ਰਾਜਸੀ ਪਾਰਟੀਆਂ ਦਾ ਹੱਥ ਹੈ ਪਰ ਜੇਕਰ ਲੋਕ ਸੋਚਦੇ ਹਨ ਕਿ ਉਨ੍ਹਾਂ ਨੇ ਕੋਈ ਗ਼ਲਤੀ ਕੀਤੀ ਹੈ ਤਾਂ ਉਹ ਲੋਕਾਂ ਤੋਂ ਮੁਆਫ਼ੀ ਮੰਗਦੇ ਹਨ। ਦੱਸਣਯੋਗ ਹੈ ਕਿ ਚਿੱਟੇ ਮੱਛਰ ਕਾਰਨ ਨਰਮੇ ਦੀ ਫ਼ਸਲ ਤਬਾਹ ਹੋਣ ਅਤੇ ਕੀਟਨਾਸ਼ਕਾਂ ਦੇ ਘਪਲੇ ਖ਼ਿਲਾਫ਼ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਸਿੱਖ ਜਥੇਬੰਦੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕਾਰਨ ਸੱਤਾਧਾਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬੁਰੀ ਤਰ੍ਹਾਂ ਘਿਰ ਗਈ ਹੈ। ਅੱਜ ਮੁੱਖ ਮੰਤਰੀ ਨੇ ਨੈਤਿਕ ਤੌਰ ’ਤੇ ਮੁਆਫ਼ੀ ਮੰਗ ਕੇ ਮਾਹੌਲ ਸ਼ਾਂਤ ਕਰਨ ਦਾ ਯਤਨ ਕੀਤਾ ਹੈ।

Posted in: ਪੰਜਾਬ