ਮੈਂ ਸਿਮਰਨਜੀਤ ਸਿੰਘ ਮਾਨ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ – ਕੈਪਟਨ

By November 20, 2015 0 Comments


ਚੰਡੀਗੜ੍ਹ, 20 ਨਵੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ੳੁਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਾਅਵਿਆਂ ਨੂੰ ਰੱਦ ਕੀਤਾ ਹੈ ਕਿ ਕਾਂਗਰਸ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੱਟਡ਼ਪੰਥੀਆਂ ਨਾਲ ਸਮਝੌਤਾ ਕਰਨ ਦੀ ਯੋਜਨਾ ਬਣਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਹੈ, ਕਾਂਗਰਸ ਆਪਣੇ ਤੌਰ ’ਤੇ ਹੀ ਪੰਜਾਬ ਵਿੱਚੋਂ ੳੁਨ੍ਹਾਂ ਦਾ ਸਿਆਸੀ ਸਫ਼ਾਇਆ ਕਰਨ ਦੇ ਕਾਬਲ ਹੈ। ੳੁਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਦੀ ਲੋੜ ਨਹੀਂ ਹੈ।

ੳੁਨ੍ਹਾਂ ਕਿਹਾ ਕਾਂਗਰਸ ਦੇ ਦਰਵਾਜ਼ੇ ਸਿਰਫ਼ ਹਮਖ਼ਿਆਲ ਪਾਰਟੀਆਂ ਲੲੀ ਖੁੱਲ੍ਹੇ ਹਨ, ਕੱਟਡ਼ਪੰਥੀਆਂ ਵਾਸਤੇ ਨਹੀਂ। ਬੁਢਾਪਾ ਤੇ ਵਿਧਵਾ ਪੈਨਸ਼ਨ 250 ਰੁਪਏ ਤੋਂ 500 ਰੁਪਏ ਪ੍ਰਤੀ ਮਹੀਨਾ ਕਰਨ ਦੇ ਫ਼ੈਸਲਿਆਂ ਬਾਰੇ ਕੈਪਟਨ ਨੇ ਕਿਹਾ ਕਿ ਕਾਂਗਰਸ ਪਹਿਲਾਂ ਹੀ ਪੈਨਸ਼ਨ 2000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕਰ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਇਸ ਵਾਸਤੇ ਪੈਸੇ ਕਿੱਥੋਂ ਲਿਆਏਗੀ। ਸਰਕਾਰ ਕੋਲ ਮੌਜੂਦਾ ਦਰਾਂ ’ਤੇ ਵੀ ਪੈਨਸ਼ਨਾਂ ਤੇ ਤਨਖ਼ਾਹਾਂ ਦੇਣ ਲਈ ਪੈਸੇ ਨਹੀਂ ਹਨ। ੳੁਨ੍ਹਾਂ ਕਿਹਾ ਕਿ ਇਹ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਹੈ। ੳੁਨ੍ਹਾਂ ਦੁਹਰਾਇਆ ਕਿ ਕਾਂਗਰਸ ਧਰਮ ਨਿਰਪੱਖ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੂੰ ਕੋੲੀ ਵੀ ਗੰਭੀਰਤਾ ਨਾਲ ਨਹੀਂ ਲੈਂਦਾ।

video: Jagbani