ਸ਼ੋ੍ਰਮਣੀ ਕਮੇਟੀ ਨੂੰ ਆਦੇਸ਼ ਦੇਣ ਵਾਲੇ ਪੰਜ ਪਿਆਰਿਆਂ ਦੇ ਤਬਾਦਲੇ

By November 20, 2015 0 Comments


ਅੰਮਿ੍ਤਸਰ, 21 ਨਵੰਬਰ -ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮਿ੍ਤ ਸੰਚਾਰ ਦੀ ਸੇਵਾ ਨਿਭਾਉਣ ਵਾਲੇ ਪੰਜ ਪਿਆਰਿਆਂ ਵਲੋਂ ਪਹਿਲਾਂ ਸਿੰਘ ਸਾਹਿਬਾਨ ਦੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਵਿਵਾਦ ‘ਚ ਘਿਰ ਜਾਣ ਕਰਕੇ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੇ ਆਦੇਸ਼ ਜਾਰੀ ਕਰਨ ਅਤੇ ਫ਼ਿਰ ਬੰਦੀ ਛੋੜ ਦਿਵਸ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੌਮ ਦੇ ਨਾਂਅ ਸੰਦੇਸ਼ ਦੇਣ ਤੋਂ ਰੋਕਣ ਸਬੰਧੀ ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਨੂੰ ਆਦੇਸ਼ ਜਾਰੀ ਕੀਤੇ ਹਨ | ਪਰ ਉਕਤ ‘ਚ ਹੁਣ ਤੱਕ ਪੰਜ ਪਿਆਰਿਆਂ ਦੇ ਆਦੇਸ਼ਾਂ ਤੋਂ ਇਨਕਾਰੀ ਸ਼ੋ੍ਰਮਣੀ ਕਮੇਟੀ ਨੇ ਹੁਣ ਇਨ੍ਹਾਂ ਪੰਜ ਪਿਆਰਿਆਂ ਦਾ ਵੱਖ-ਵੱਖ ਥਾਈਾ ਤਬਾਦਲਾ ਕਰ ਦਿੱਤਾ ਹੈ |

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜ ਪਿਆਰੇ ਭਾਈ ਮੇਜਰ ਸਿੰਘ ਤੇ ਭਾਈ ਤਰਲੋਕ ਸਿੰਘ ਨੂੰ ਪਾਕਿਸਤਾਨ ਡਿਊਟੀ ਲਈ ਸ਼ਰਧਾਲੂਆਂ ਦੇ ਜਥੇ ਨਾਲ ਭੇਜ ਦਿੱਤਾ ਗਿਆ ਹੈ | ਇਸ ਤਰ੍ਹਾਂ ਭਾਈ ਸਤਨਾਮ ਸਿੰਘ ਖੰਡਾ ਦਾ ਤਬਾਦਲਾ ਹਾਪੜ ਅਤੇ ਸਤਨਾਮ ਸਿੰਘ ਚੰਦੀਆ ਦਾ ਦਿੱਲੀ ਤਬਾਦਲਾ ਕਰ ਦਿੱਤਾ ਹੈ, ਜਦ ਕਿ ਭਾਈ ਮੰਗਲ ਸਿੰਘ ਡਾਟਕਰੀ ਛੁੱਟੀ ‘ਤੇ ਚਲੇ ਆ ਰਹੇ ਹਨ | ਚਰਚਾ ਹੈ ਕਿ ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ 26 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਕਮੇਟੀ ਵੱਲੋਂ ਇਹ ਤਬਾਦਲੇ ਕੀਤੇ ਗਏ ਹਨ |

Posted in: ਪੰਜਾਬ