ਬਾਪੂ ਸੂਰਤ ਸਿੰਘ ਦੀ ਹਾਲਤ ਗੰਭੀਰ

By November 22, 2015 0 Comments


ਪੰਥਕ ਮੁੱਦਿਆਂ ਤੇ ਸੰਘਰਸ਼ ਸ਼ੁਰੂ ਕਰਨ ਲਈ ਇਕ ਦਸੰਬਰ ਨੂੰ ਲੁਧਿਆਣਾ ‘ਚ ਮੀਟਿੰਗ ਸੱਦੀ
bapu
ਲੁਧਿਆਣਾ, 22 ਨਵੰਬਰ -ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਅੱਜ ਇਥੇ ਇਕ ਮੀਟਿੰਗ ਹੋਈ ਜਿਸ ਵਿਚ ਪੰਥਕ ਮੁੱਦਿਆਂ ਤੇ ਸੰਘਰਸ਼ ਕਰਨ ਲਈ ਇਕ ਦਸੰਬਰ ਨੂੰ ਲੁਧਿਆਣਾ ਵਿਖੇ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਈ ਜਤਿੰਦਰ ਸਿੰਘ ਈਸੜੂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ 16 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਪਰ ਪੰਜਾਬ ਸਰਕਾਰ ਵੱਲੋਂ ਸਿਵਾਏ ਝੂਠੇ ਲਾਰੇ ਲਗਾਉਣ ਦੇ ਹੋਰ ਕੋਈ ਅਮਲੀ ਕਾਰਵਾਈ ਨਹੀਂ ਕੀਤੀ ਗਈ।
bapu

Posted in: ਪੰਜਾਬ