ਕਾਂਗਰਸ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ਸੁਖਬੀਰ ਬਾਦਲ ਆਪਣੀ ਪਾਰਟੀ ਦਾ ਮੰਥਨ ਕਰੇ : ਸ਼ਕੀਲ ਅਹਿਮਦ

By November 22, 2015 0 Comments


ਅੰਮ੍ਰਿਤਸਰ, 22 ਨਵੰਬਰ -ਕਾਂਗਰਸ ਪਾਰਟੀ ਤੇ ਰਾਸ਼ਟਰ ਵਿਰੋਧੀ ਹੋਣ ਦਾ ਦੋਸ਼ ਲਗਾਉਣ ਤੋਂ ਪਹਿਲਾਂ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੂੰ ਆਪਣੀ ਪਾਰਟੀ ਆਗੂਆਂ ਦਾ ਮੰਥਨ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਜਨਾਬ ਸ਼ਕੀਲ ਅਹਿਮਦ ਨੇ ਅੰਮ੍ਰਿਤਸਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜਨਾਬ ਅਹਿਮਦ ਨੇ ਸ: ਸੁਖਬੀਰ ਸਿੰਘ ਬਾਦਲ ਵੱਲੋਂ ਕਾਂਗਰਸ ਤੇ ਰਾਸ਼ਟਰ ਵਿਰੋਧੀ ਹੋਣ ਸਬੰਧੀ ਦਿੱਤੇ ਬਿਆਨ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਕਾਂਗਰਸ ‘ਤੇ ਅਜਿਹੇ ਦੋਸ਼ ਲਗਾਉਣ ਤੋਂ ਪਹਿਲਾਂ ਕਾਂਗਰਸ ਦੇ ਇਤਿਹਾਸ ਵੱਲ ਝਾਤ ਮਾਰ ਲੈਣੀ ਚਾਹੀਦੀ ਹੈ ਅਤੇ ਸ: ਬੇਅੰਤ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਨਾ ਚਾਹੀਦਾ ਹੈ।

Posted in: ਪੰਜਾਬ