ਅਕਾਲੀ ਦਲ ਦੀ ਸਦਭਾਵਨਾ ਰੈਲੀ ‘ਚ ਖਲਲ ਪਾਉਣ ਵਾਲੇ ਲੋਕਾਂ ਦੀ ਸ਼ਨਾਖਤ ਕਰਕੇ ਗਿ੍ਫ਼ਤਾਰੀਆਂ ਸ਼ੁਰੂ

By November 22, 2015 0 Comments


ਸਮਾਲਸਰ, 22 ਨਵੰਬਰ – ਅਕਾਲੀ ਦਲ ਵੱਲੋਂ ਬਠਿੰਡਾ ਵਿਖੇ ਸਦਭਾਵਨਾ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਅਕਾਲੀ ਦਲ ਵੱਲੋਂ ਪੂਰਾ ਜੋਰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਆਗੂਆਂ ਤੇ ਅਕਾਲੀ ਸਰਕਾਰ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ | ਇਸ ਦੇ ਸਬੰਧ ਵਿਚ ਭਾਈ ਰਣਜੀਤ ਸਿੰਘ ਵਾਂਦਰ, ਭਾਈ ਜਸਵਿੰਦਰ ਸਿੰਘ ਸਾਹੋਕੇ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਸਰਗਰਮ ਵਰਕਰਾਂ ਨੂੰ ਵੀ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਬਹੁਤ ਸਾਰੇ ਲੋਕਾਂ ਨੂੰ ਗਿ੍ਫਤਾਰ ਕਰਨ ਦੀਆਂ ਖਬਰਾਂ ਹਨ |

Posted in: ਪੰਜਾਬ