ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ ਸੁਖਬੀਰ ਨੂੰ ਅਕਾਲ ਤਖਤ ‘ਤੇ ਤਲਬ ਕੀਤਾ ਜਾਵੇ -ਸਰਨਾ

By November 23, 2015 0 Comments


ਰਾਸ਼ਟਰਪਤੀ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕਰੇ- ਸਰਨਾ
sarna
ਅੰਮ੍ਰਿਤਸਰ 23 ਨਵੰਬਰ (ਜਸਬੀਰ ਸਿੰਘ) ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜਾਬ ਦੀ ਹਾਕਮ ਧਿਰ ਨੂੰ ਵਿਰੋਧੀ ਪਾਰਟੀ ਕਾਂਗਰਸ ਤੋ ਖਤਰਾ ਹੋਣ ਦਿੱਤੇ ਗਏ ਮੰਗ ਪੱਤਰ ਤੇ ਗਹਿਰੀ ਟਿੱਪਣੀ ਕਰਦਿਆ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਸਲੀਮ ਕਰ ਲਿਆ ਹੈ ਕਿ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ ਅਤੇ ਰਾਸ਼ਟਰਪਤੀ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਕਿਸੇ ਦੇਰੀ ਤੋ ਸਰਕਾਰ ਭੰਗ ਕਰਕੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਦਾ ਐਲਾਨ ਕਰੇ।
ਵਿਦੇਸ਼ ਤੋ ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਕਰੀਬ ਛੇ ਮਹੀਨਿਆ ਤੋ ਸੂਬੇ ਵਿੱਚ ਥਾਂ ਥਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋ ਰਹੀ ਬਾਰ ਬਾਰ ਬੇਅਦਬੀ ਨੂੰ ਰੋਕਣ ਵਿੱਚ ਹੀ ਨਾਕਾਮ ਨਹੀ ਰਹੀ ਸਗੋ ਪਹਿਲੀ ਜੂਨ 2015 ਨੂੰ ਚੋਰੀ ਹੋਏ ਸਰੂਪ ਨੂੰ ਨਾ ਤਾਂ ਲੱਭ ਸਕੀ ਹੈ ਅਤੇ ਨਾ ਹੀ ਦੋਸ਼ੀਆ ਨੂੰ ਗ੍ਰਿਫਤਾਰ ਕਰ ਸਕੀ ਜਿਸ ਕਰਕੇ ਸਰਕਾਰ ਨੂੰ ਹੁਣ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਦੇਣਾ ਵੀ ਸਪੱਸ਼ਟ ਕਰਦਾ ਹੈ ਕਿ ਸਰਕਾਰ ਪੰਜਾਬ ਦੇ ਹਾਲਾਤਾਂ ਨੂੰ ਕੰਟਰੋਲ ਕਰਨ ਵਿੱਚ ਪੂਰੀ ਤਰ੍ਵਾ ਨਾਕਾਮ ਰਹੀ ਹੈ ਅਤੇ ਰਾਸ਼ਟਰਪਤੀ ਸੁਖਬੀਰ ਬਾਦਲ ਵੱਲੋ ਦਿੱਤੇ ਮੰਗ ਪੱਤਰ ਨੂੰ ਅਧਾਰ ਬਣਾ ਕੇ ਸਰਕਾਰ ਨੂੰ ਬਰਖਾਸਤ ਕਰਕੇ ਰਾਸ਼ਟਰਪਤੀ ਰਾਜ ਸਥਾਪਤ ਕਰੇ। ਉਹਨਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋ ਕਿਸੇ ਸੂਬੇ ਦੀ ਸਰਕਾਰ ਵਿਰੋਧੀ ਧਿਰ ਤੋ ਇੰਨੀ ਖੋਫਜਦਾ ਹੋ ਗਈ ਹੈ ਕਿ ਉਸ ਨੂੰ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣ ਲਈ ਮਜਬੂਰ ਹੋਣਾ ਪਿਆ ਜਦ ਕਿ ਆਮ ਤੌਰ ਤੇ ਵਿਰੋਧੀ ਧਿਰ ਹੀ ਰਾਸ਼ਟਰਪਤੀ ਕੋਲ ਸਰਕਾਰ ਦੀਆ ਨਾਕਾਮੀਆ ਦੀ ਸ਼ਕਾਇਤ ਲੈ ਕੇ ਜਾਂਦੀ ਹੈ।
ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਕੋਈ ਅਧਿਕਾਰ ਨਹੀ ਕਿ ਉਹ ਸਰਬੱਤ ਖਾਲਸਾ ਦੇ ਨਾਮ ਤੇ ਕੀਤੇ ਗਏ ਪੰਥਕ ਇਕੱਠ ਵਿੱਚ ਸ਼ਾਮਲ ਹੋਏ ਸਿੱਖਾਂ ਨੂੰ ਅੱਤਵਾਦੀ ਤੇ ਵੱਖਵਾਦ ਗਰਦਾਨ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਕਰੀਬ 546 ਪਹਿਲਾਂ ਉਸਾਰੇ ਗਏ ਸਿੱਖ ਧਰਮ ਦੀ ਤੌਹੀਨ ਕਰੇ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਿੱਚ ਕੋਈ ਮਰਦਾਨਗੀ ਦੀ ਕਣੀ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਸਿੱਖਾਂ ਨੂੰ ਅੱਤਵਾਦੀ ਦੱਸਣ ਵਾਲੇ ਸੁਖਬੀਰ ਬਾਦਲ ਨੂੰ ਤੁਰੰਤ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਤਨਖਾਹ ਲਗਾਏ।





Posted in: ਪੰਜਾਬ