ਨਨਕਾਣਾ ਸਾਹਿਬ ਵਿਖੇ ਦੁਨੀਆ ਭਰ ‘ਚੋਂ ਆਈਆਂ ਸੰਗਤਾਂ ‘ਚ ਭਾਰੀ ਉਤਸ਼ਾਹ

By November 25, 2015 0 Comments


nankanaਨਨਕਾਣਾ ਸਾਹਿਬ, 25 ਨਵੰਬਰ-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਪੁਰਾਤਨ ਰਵਾਇਤ ਅਨੁਸਾਰ ਸੱਚਖੰਡ ਸਥਿਤ ਸ੍ਰੀ ਅਖੰਡ ਪਾਠ ਪ੍ਰਾਰੰਭ ਅੱਧੀ ਰਾਤ 12 ਵਜੇ ਕੀਤੇ ਗਏ | ਧੁਰ ਕੀ ਬਾਣੀ ਦੇ ਪ੍ਰਕਾਸ਼ ਦੇ ਨਾਲ-ਨਾਲ ਕੀਰਤਨ ਦਰਬਾਰ ਨਿਰੰਤਰ ਚੱਲ ਰਿਹਾ ਹੈ, ਜਿਥੇ ਵੱਖ-ਵੱਖ ਦੇਸ਼ਾਂ ਦੇ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਸ਼ਬਦ ਗਾਇਨ ਨਾਲ ਨਿਹਾਲ ਕਰ ਰਹੇ ਹਨ |