ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਉੱਤਰ ਪ੍ਰਦੇਸ਼ ‘ਚ ਸਰਕਾਰੀ ਛੁੱਟੀ ਹੋਵੇਗੀ-ਰਾਮੂਵਾਲੀਆ

By November 29, 2015 0 Comments


ਨਵੀਂ ਦਿੱਲੀ-ਉੱਤਰ ਪ੍ਰਦੇਸ਼ ‘ਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 16 ਦਸੰਬਰ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਰਾਜ ਦੇ ਜੇਲ੍ਹ ਵਿਭਾਗ ਮੰਤਰੀ ਸ: ਬਲਵੰਤ ਸਿੰਘ ਰਾਮੂਵਾਲੀਆ ਨੇ ਦੱਸਿਆ ਕਿ ਰਾਜ ‘ਚ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 16 ਦਸੰਬਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ, ਜਿਸ ਦੌਰਾਨ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਸਰਕਾਰੀ ਅਦਾਰੇ ਬੰਦ ਰੱਖੇ ਜਾਣਗੇ।

guru-teg-bahadur-ji ਸ: ਰਾਮੂਵਾਲੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਦਸੰਬਰ ਨੂੰ ਸ਼ਹੀਦੀ ਦਿਵਸ ਮਨਾਉਣ ਦਾ ਫ਼ੈਸਲਾ ਲਏ ਜਾਣ ਉਪਰੰਤ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਦਿਨ ਲਖਨਊ ਦੇ 42 ਗੁਰਦੁਆਰਿਆਂ ਅਤੇ ਸਭ ਸਿੰਘ ਸਭਾਵਾਂ ਨਾਲ ਮਿਲ ਕੇ ਸ਼ਹੀਦੀ ਦਿਵਸ ਮਨਾਇਆ ਜਾਵੇਗਾ। ਰਾਜ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਮੁਲਾਇਮ ਸਿੰਘ ਯਾਦਵ ਉਸ ਦਿਨ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ।