ਅਕਾਲੀ ਦਲ ਨੂੰ ਖ਼ਤਮ ਕਰਨ ਦੀ ਕਿਸੇ ਵਿਚ ਤਾਕਤ ਨਹੀਂ-ਬਾਦਲ

By November 30, 2015 0 Comments


badalਤਰਨ ਤਾਰਨ, 30 ਨਵੰਬਰ : ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਸ਼੍ਰੋਮਣੀ ਅਕਾਲੀ ਦਲ ਦੇ ਸਤਿਕਾਰਤ ਵਿਧਾਇਕ ਹਨ ਤੇ ਇਸ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਹਨ, ਕਿਸੇ ਸ਼ਰਾਰਤੀ ਅਨਸਰ ਵੱਲੋਂ ਬੁਲਾਰੀਆ ਨੂੰ ਪਾਰਟੀ ਵਿਚੋਂ ਬਰਖਾਸਤ ਕਰਨ ਦੀ ਝੂਠੀ ਅਫਵਾਹ ਫੈਲਾਈ ਗਈ ਹੈ | ਸਾਬਕਾ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਖਤਮ ਕਰ ਦੇਣ ਦਾ ਬਿਆਨ ਹਾਸੋਹੀਣਾ ਹੈ |

ਇਹ ਪ੍ਰਗਟਾਵਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸੰਗਤ ਦਰਸ਼ਨ ਦੌਰਾਨ ਹਲਕਾ ਖਡੂਰ ਸਾਹਿਬ ਦੇ ਪਿੰਡ ਪੱਖੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ: ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ, ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਬਾਦਲ ਅਤੇ ਬੇਟੇ ਸੁਖਬੀਰ ਸਿੰਘ ਬਾਦਲ ਦੇ ਨਾਲ ਨਾਲ ਬਹੁਤ ਸਾਰੇ ਸੀਨੀਅਰ ਅਕਾਲੀ ਆਗੂਆਂ ਖਿਲਾਫ ਬਦਲੇ ਦੀ ਭਾਵਨਾ ਦੀ ਰਾਜਨੀਤੀ ਤਹਿਤ ਝੂਠੇ ਕੇਸ ਦਰਜ ਕਰਵਾਏ ਸਨ, ਪਰ ਸ਼੍ਰੋਮਣੀ ਅਕਾਲੀ ਦਲ ਦੇ ਲਗਪਗ 9 ਸਾਲ ਦੇ ਕਾਰਜਕਾਲ ਦੌਰਾਨ ਕਿਸੇ ਵੀ ਸਿਆਸੀ ਆਗੂ ਖਿਲਾਫ ਬਦਲੇ ਦੀ ਭਾਵਨਾ ਨਾਲ ਕਿਸੇ ਕਿਸਮ ਦੇ ਕੇਸ ਦਰਜ ਨਹੀਂ ਕੀਤੇ ਗਏ |

ਅਕਾਲੀ ਦਲ ਸਰਕਾਰ ਨੇ ਹਮੇਸ਼ਾ ਵਿਕਾਸ ਨੂੰ ਤਰਜੀਹ ਦਿੱਤੀ ਹੈ | ਹਲਕਾ ਖਡੂਰ ਸਾਹਿਬ ਦੀ ਜਿਮਣੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਾਰੇ ਪੁੱਛਣ ‘ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਜੇ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਸਬੰਧੀ ਕੋਈ ਤਰੀਕ ਨਿਸ਼ਚਿਤ ਨਹੀਂ ਕੀਤੀ |





Posted in: ਪੰਜਾਬ