ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲੀ ਕਾਂਡ ਦਾ ਮਾਮਲਾ ਲੋਕ ਸਭਾ ‘ਚ ਉਠਾਇਆ

By December 3, 2015 0 Comments


ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਅੱਜ ਲੋਕ ਸਭ ਵਿਚ ਬਹਿਬਲ ਕਲਾਂ ਗੋਲੀ ਕਾਂਡ ਦਾ ਮੁੱਦਾ ਉਠਾਉਂਦਿਆਂ ਮੰਗ ਕੀਤੀ ਕਿ ਗੋਲੀ ਕਾਂਡ ਵਿਚ ਸ਼ਾਮਿਲ ਦੋਸ਼ੀ ਪੁਲਿਸ ਮੁਲਾਜ਼ਮਾਂ ਦੇ ਨਾਵਾਂ ‘ਤੇ ਕੇਸ ਦਰਜ ਕੀਤੇ ਜਾਣ | ਸਦਨ ਵਿਚ ਸਿਫਰ ਕਾਲ ਦੌਰਾਨ ਮਾਮਲਾ ਉਠਾਉਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਗੋਲੀ ਕਾਂਡ ਵਿਚ ਦੋ ਸਿੰਘ ਸ਼ਹੀਦ ਹੋ ਗਏ ਸਨ ਜਦਕਿ ਅਨੇਕਾਂ ਹੋਰ ਜ਼ਖਮੀਂ ਹੋਏ |

ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਸਬੰਧ ਵਿਚ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ ਦਰਜ ਕੀਤਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ 300 ਤੋਂ ਵੀ ਵੱਧ ਰੌਾਦ ਫਾਇਰ ਕੀਤੇ ਪਰ ਪੁਲਿਸ ਅਤੇ ਪੰਜਾਬ ਸਰਕਾਰ ਹਾਲੇ ਵੀ ਇਹ ਦੱਸਣ ਦੀ ਸਥਿਤੀ ਵਿਚ ਨਹੀਂ ਕਿ ਗੋਲੀਆਂ ਚਲਾਉਣ ਵਾਲੇ ਮੁਲਾਜ਼ਮ ਕੌਣ ਸਨ | ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਹੱਤਿਆ ਦਾ ਤਾਜ਼ਾ ਮਾਮਲਾ ਦਰਜ ਕੀਤਾ ਜਾਵੇ |





Posted in: ਪੰਜਾਬ