ਰਾਜੀਵ ਕਤਲ ਕਾਂਡ: ਤਾਮਿਲਨਾਡੂ ਸਰਕਾਰ ਨੂੰ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਅਧਿਕਾਰ ਨਹੀਂ

By December 3, 2015 0 Comments


ਉਮਰ ਕੈਦ ਦਾ ਮਤਲਬ ਸਾਰੀ ਉਮਰ ਦੀ ਕੈਦ
rajiv gandhi
ਨਵੀਂ ਦਿੱਲੀ: ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਵਿੱਚ ਦੋਸ਼ੀਆਂ ਦੀ ਰਿਹਾਈ ਦੇ ਮਾਮਲੇ ਵਿੱਚ ਅੱਜ ਭਾਰਤੀ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਉਦਿਆਂ ਕਿਹਾ ਕਿ ਤਾਮਿਲਨਾਡੂ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਕਿ ਉਹ ਰਾਜੀਵ ਗਾਂਧੀ ਕਤਲ ਕੇਸ ਦੇ ਦੋਸ਼ੀਆਂ ਨੂੰ ਰਿਹਾਅ ਕਰੇ।

ਭਾਰਤੀ ਸੁਪਰੀਮ ਕੋਰਟ ਦੇ ਮੁੱਖ ਜੱਜ ਐੱਚ. ਐੱਲ ਦੱਤੂ ਦੀ ਅਗਵਾਈ ਵਿੱਚ ਸੰਵਿਧਾਨਕ ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਸੀਬੀਆਈ ਵੱਲੋਂ ਜਾਂਚ ਕੀਤੇ ਮਾਮਲਿਆਂ ਵਿੱਚ ਸੂਬਾ ਸਰਕਾਰ ਭਾਰਤ ਦੀ ਕੇਂਦਰ ਸਰਕਾਰ ਨਾਲ ਸਲਾਹ ਮਸ਼ਵਰਾ ਕਰਕੇ ਹੀ ਦੋਸ਼ੀਆਂ ਦੀ ਸਜ਼ਾ ਘਟਾ ਸਕਦੀ ਹੈ ਜਾਂ ਉਨ੍ਹਾਂ ਨੂੰ ਰਿਹਾਅ ਕਰ ਸਕਦੀ ਹੈ।

ਕੋਰਟ ਨੇ ਕਿਹਾ ਕਿ ਸਲਾਹ ਮਸ਼ਵਰੇ ਦਾ ਮਤਲਬ ਭਾਰਤ ਦੀ ਕੇਂਦਰੀ ਸਰਕਾਰ ਦੀ ਰਜ਼ਾਮੰਦੀ ਤੋਂ ਹੈ।
ਅਦਾਲਤ ਨੇ ਕਿਹਾ ਕਿ ਸੰਗੀਨ ਜ਼ੁਰਮਾਂ ਵਿੱਚ ਅਦਾਲਤਾਂ ਵੱਲੋਂ ਜ਼ਿਆਦਾਤਰ ਉਮਰ ਕੈਦ ਦੇ ਦਿੱਤੇ ਫੈਸਲਿਆਂ ਦਾ ਮਤਲਬ ਬਿਨਾਂ ਕਿਸੇ ਮਾਫੀ ਦੇ ਸਾਰੀ ੳਮਰ ਦੀ ਕੈਦ ਹੈ

Posted in: ਰਾਸ਼ਟਰੀ