ਬਲਜੀਤ ਸਿੰਘ ਦਾਦੂਵਾਲ ਨੂੰ ਦੇਸ਼ ਧ੍ਰੋਹੀ ਦੇ ਕੇਸ ਵਿਚ ਮੁੜ ਹੁਸ਼ਿਆਰਪੁਰ ਜੇਲ੍ਹ ਭੇਜਿਆ

By December 4, 2015 0 Comments


 

daduwalਪੱਟੀ, 5 ਦਸੰਬਰ: ਪਿੰਡ ਚੱਬਾ ਵਿਖੇ ਬੁਲਾਏ ਗਏ ਸਰਬੱਤ ਖ਼ਾਲਸਾ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਜਿਨ੍ਹਾਂ ਨੂੰ ਸਾਥੀਆਂ ਸਮੇਤ ਥਾਣਾ ਪੱਟੀ ਦੀ ਪੁਲਸ ਨੇ ਧਾਰਾ 107/51 ਤਹਿਤ ਗ੍ਰਿਫ਼ਤਾਰ ਕੀਤਾ ਸੀ ਅਤੇ ਐੱਸ.ਡੀ.ਐੱਮ. ਪੱਟੀ ਨੇ ਉਨ੍ਹਾਂ ਨੂੰ ਹੁਸ਼ਿਆਰਪੁਰ ਜੇਲ੍ਹ ਵਿਚ ਭੇਜ ਦਿੱਤਾ ਸੀ, ਨੂੰ ਮੁੜ ਸਾਥੀਆਂ ਸਮੇਤ ਅੱਜ ਉਪ ਮੰਡਲ ਅਫ਼ਸਰ ਪੱਟੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਮਰਜੀਤ ਸਿੰਘ ਤਹਿਸੀਲਦਾਰ ਪੱਟੀ ਵੱਲੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ, ਪਰ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਧਾਰਾ 124 ਦੇਸ਼ ਧ੍ਰੋਹੀ ਦੇ ਕੇਸ ਵਿਚ ਮੁੜ ਹੁਸ਼ਿਆਰਪੁਰ ਜੇਲ੍ਹ ਵਿਚ ਭੇਜ ਦਿੱਤਾ ਹੈ ਜਦੋਂਕਿ ਉਨ੍ਹਾਂ ਦੇ ਸਾਥੀ ਨਰਿੰਦਰ ਸਿੰਘ ਪੁੱਤਰ ਬਲਵੰਤ ਸਿੰਘ, ਤਰਨਬੀਰ ਸਿੰਘ ਪੁੱਤਰ ਰਵਿੰਦਰ ਸਿੰਘ, ਰਾਜਵਿੰਦਰ ਸਿੰਘ ਪੁੱਤਰ ਰਮੇਸ਼ ਸਿੰਘ, ਗੁਰਵਿੰਦਰ ਸਿੰਘ ਪੁੱਤਰ ਜੱਸਾ ਸਿੰਘ ਰਿਹਾਅ ਹੋ ਗਏ ਹਨ।