ਕੈਪਟਨ ਦੀ ਤਾਜਪੋਸ਼ੀ ਤੋਂ ਪਹਿਲਾਂ ਹੀ ਤੇਜ਼ ਹੋੲੀ ਕਾਂਗਰਸ ਦੀ ਖਾਨਾਜੰਗੀ: ਸੁਖਬੀਰ

By December 5, 2015 0 Comments


ਅੰਮ੍ਰਿਤਸਰ, 5 ਦਸੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਤੋਂ ਪਹਿਲਾਂ ਹੀ ਕਾਂਗਰਸ ਵਿੱਚ ਅੰਦਰੂਨੀ ਝਗੜਾ ਤੇਜ਼ ਹੋ ਗਿਆ ਹੈ। ੳੁਨ੍ਹਾਂ ਕਿਹਾ ਕਿ ਕਾਂਗਰਸ ਦੀ ਖਾਨਾਜੰਗੀ ਦਰਸਾਉਂਦੀ ਹੈ ਕਿ ਕੈਪਟਨ ਵੀ ਪਾਰਟੀ ਨੂੰ ਫੁੱਟ ਤੋਂ ਨਹੀਂ ਬਚਾ ਸਕਦਾ।
ਸ੍ਰੀ ਬਾਦਲ ਅੱਜ ਇੱਥੇ ਆਪਣੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ, ਜਿੱਥੇ ਪਰਿਵਾਰ ਵੱਲੋਂ ਅਖੰਡ ਪਾਠ ਰੱਖਿਆ ਹੋਇਆ ਸੀ। ਭੋਗ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਮੁੜ ਅਖੰਡ ਪਾਠ ਰਖਵਾਉਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਨੇ ਆਖਿਆ ਕਿ ਜੇਕਰ ਕੈਪਟਨ ਪੰਜਾਬ ਅਤੇ ਸਿੱਖ ਹਿਤੈਸ਼ੀ ਹੈ ਤਾਂ ਪਹਿਲਾਂ ੳੁਹ ਉਨ੍ਹਾਂ ਕਾਂਗਰਸੀ ਆਗੂਆਂ ਨੂੰ ਸਜ਼ਾਵਾਂ ਦਿਵਾਉਣ, ਜਿਨ੍ਹਾਂ ਦਾ ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਅਹਿਮ ਹੱਥ ਸੀ।