ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿੱਚ ਮਾਰਨ ਦੇ ਪਿੰਕੀ ਕੈਟ ਵੱਲੋਂ ਲਏ ਦੋਸ਼ਾਂ ਦੀ ਜਾਂਚ ਹੋਵੇ: ਕੈਪਟਨ

By December 7, 2015 0 Comments


ਜਲੰਧਰ : ਪੰਜਾਬ ਪੁਲਿਸ ਕੈਟ ਗੁਰਮੀਤ ਪਿੰਕੀ ਨੇ ਪੱਤਰਕਾਰ ਕੰਵਰ ਸੰਧੂ ਨੂੰ ਦਿੱਤੀ ਇੰਟਰਵਿਓੂ ਵਿੱਚ ਦਾਅਵਾ ਕੀਤਾ ਹੈ ਕਿ ਘੱਟੋ-ਘੱਟ 50 ਝੂਠੇ ਮੁਕਾਬਲਿਆਂ ਦਾ ਉਹ ਚਸ਼ਮਦੀਦ ਗਵਾਹ ਹੈ, ਜਿਨ੍ਹਾਂ ਵਿਚ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਹੁੰਦੇ ਰਹੇ ਹਨ ।ਪਿੰਕੀ ਨੇ ਦਾਅਵਾ ਕੀਤਾ ਹੈ ਕਿ ਲੁਧਿਆਣਾ ਦੀ ਸਾਬਕਾ ਐਮ. ਪੀ. ਬੀਬੀ ਰਾਜਿੰਦਰ ਕੌਰ ਬੁਲਾਰਾ ਦੇ ਪਤੀ ਪ੍ਰੋ: ਰਾਜਿੰਦਰਪਾਲ ਸਿੰਘ ਅਤੇ ਬੱਬਰ ਖਾਲਸਾ ਦੇ ਆਗੂ ਸੁਖਦੇਵ ਸਿੰਘ ਨੂੰ ਫੜਨ ਬਾਅਦ ਪੁਲਿਸ ਵੱਲੋਂ ਮਾਰਿਆ ਗਿਆ ਸੀ ।

ਪਿੰਕੀ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸਮੇਤ ਪੁਲਿਸ ਦੇ ਉੱਚ ਅਧਿਕਾਰੀਆਂ ‘ਤੇ ਸਿੱਖ ਨੋਜਵਾਨਾਂ ਨੂੰ ਖਾੜਕੂਵਾਦ ਦੌਰਾਨ ਝੂਠੇ ਮੁਕਾਬਲ਼ਿਆਂ ਵਿੱਚ ਮਾਰਨ ਦੇ ਲਾਏ ਦੋਸ਼ਾਂ ਨੂੰ ਗੰਭੀਰ ਆਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਨਾਂ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਹੋਣੀ ਚਾਹੀਦੀ ਹੈ ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਗੰਭੀਰ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ ।

ਕੈਪਟਨ ਨੇ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਉਨ੍ਹਾਂ ਭਰੋਸਾ ਦੁਆਇਆ ਕਿ ਜੇ ਸਾਡੀ ਸਰਕਾਰ ਬਣੀ ਤਾਂ ਦੋਸ਼ੀ ਪੁਲਿਸ ਅਧਿਕਾਰੀ ਤੁਰੰਤ ਬਰਖਾਸਤ ਕੀਤਾ ਜਾਵੇਗਾ ।

ਕੈਪਟਨ ਨੇ ਦੋਸ਼ ਲਗਾਇਆ ਕਿ ਅਕਾਲੀ ਆਗੂਆਂ ਵੱਲੋਂ ਆਪਣੇ ਵਿਰੋਧੀਆਂ ਨੂੰ ਦਬਾਉਣ ਲਈ ਉਹ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ ।ਉਨ੍ਹਾਂ ਰਾਮਪੁਰਾ ਵਿਖੇ 27 ਕਾਂਗਰਸ ਆਗੂਆਂ ਵਿਰੁੱਧ ਦਰਜ ਕੇਸਾਂ ਦੀ ਉਦਾਹਰਨ ਵੀ ਦਿੱਤੀ ।ਪੰਜਾਬ ਪਾਰਟੀ ਦੀ ਚੋਣ ਰਣਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਹਮਖਿਆਲ ਸਭਨਾਂ ਲੋਕਾਂ ਨੂੰ ਨਾਲ ਲੈ ਕੇ ਚੱਲਣ ਬਾਰੇ ਪੂਰੀ ਤਰ੍ਹਾਂ ਗੰਭੀਰ ਹਾਂ ।ਉਨ੍ਹਾਂ ਕਿਹਾ ਕਿ ਸੀ. ਪੀ. ਐਮ. ਆਗੂ ਸੀਤਾ ਰਾਮ ਯੇਚੁਰੀ ਨਾਲ ਮੇਰੀ ਕੁਝ ਸਮਾਂ ਪਹਿਲਾਂ ਗੱਲ ਹੋਈ ਸੀ, ਉਹ ਸਿਧਾਂਤਕ ਤੌਰ ‘ਤੇ ਕਾਂਗਰਸ ਨਾਲ ਗਠਜੋੜ ਦੇ ਹੱਕ ਵਿਚ ਸਨ ।From Yamunanagar