ਬੰਦੀ ਸਿੰਘਾਂ ਦੀ ਰਿਹਾਈ ਤੋਂ ਬਾਅਦ ਹੀ ਮੇਰਾ ਅੰਤਮ ਸਸਕਾਰ ਕੀਤਾ ਜਾਵੇ – ਬਾਪੂ ਸੂਰਤ ਸਿੰਘ ਖਾਲਸਾ

By December 9, 2015 0 Comments


bapuਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਸਮੇਂ ਤੋਂ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੇ ਸੋਸ਼ਲ ਮੀਡੀਆ ‘ਚ ਉਨ੍ਹਾਂ ਦੀਆਂ ਆਈਆਂ ਖਾਣਾ ਖਾਣ ਦੀ ਵੀਡੀਓ ‘ਤੇ ਪ੍ਰਤੀਕਰਮ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦੋ ਦਿਨਾਂ ਤੋਂ ਪਾਣੀ ਪੀਣਾ ਵੀ ਤਿਆਗ ਦਿੱਤਾ ਹੈ ਤੇ ਉਨ੍ਹਾਂ ਦਾ ਅੰਤਮ ਸਮਾਂ ਨਜ਼ਦੀਕ ਆ ਗਿਆ ਹੈ। ਬਾਪੂ ਸੂਰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਅੰਤਮ ਇੱਛਾ ਹੈ ਕਿ ਉਨ੍ਹਾਂ ਦਾ ਉਸ ਵਕਤ ਤੱਕ ਅੰਤਮ ਸਸਕਾਰ ਨਾ ਕੀਤਾ ਜਾਵੇ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ। ਉਨ੍ਹਾਂ ਨੇ ਤਿੰਨ ਤਖਤਾਂ ਦੇ ਦਰਸ਼ਨ ਕਰਨ ਤੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਮਹਿਤੇ ਜਾਣ ਦੀ ਇੱਛਾ ਵੀ ਪ੍ਰਗਟ ਕੀਤੀ।