ਮਾਨ ਨੇ ਮਲੂਕਾ ਨੂੰ ਚਪੇੜਾਂ ਮਾਰਨ ਵਾਲੇ ਭਾਈ ਜਰਨੈਲ ਸਿੰਘ ਦਾ ਕੀਤਾ ਸਨਮਾਨ

By December 10, 2015 0 Comments


ਭਗਤਾ ਭਾਈਕਾ–ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਪਿੰਡ ਹਮੀਰਗੜ੍ਹ ਵਿਖੇ ਸਿਕੰਦਰ ਸਿੰਘ ਮਲੂਕਾ ਨੂੰ ਚਪੇੜਾਂ ਮਾਰਨ ਵਾਲੇ ਜਰਨੈਲ ਸਿੰਘ ਹਮੀਰਗੜ੍ਹ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਦੋ ਲੱਖ ਵੀਹ ਹਜ਼ਾਰ ਰੁਪਏ ਭੇਟ ਕੀਤੇ। ਜਰਨੈਲ ਸਿੰਘ ਹਮੀਰਗੜ੍ਹ ਦੇ ਗ੍ਰਹਿ ਵਿਖੇ ਇਕੱਤਰ ਲੋਕਾਂ ਨੂੰ ਕਰਦਿਆਂ ਸ. ਮਾਨ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਿੱਖਾਂ ਦਾ ਕਤਲੇਆਮ ਕੀਤਾ ਹੈ ਅਤੇ ਕਾਂਗਰਸ ਤੇ ਅਕਾਲੀ-ਭਾਜਪਾ ਵੱਲੋਂ ਕੀਤੇ ਗਏ ਜ਼ੁਲਮਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਸਿੱਖਾਂ ਅਤੇ ਮੁਸਲਮਾਨਾਂ ‘ਤੇ ਹਮਲੇ ਕੀਤੇ ਜਾਂਦੇ ਹਨ।