ਕੈਪਟਨ ਤੇ ਬਾਜਵਾ ਵੱਡੇ ਦਾਅਵੇ ਕਰਨ ਤੋਂ ਪਹਿਲਾਂ ਕਾਂਗਰਸ ਵੱਲੋਂ ਪੰਜਾਬ ਤੇ ਸਿੱਖਾਂ ਨਾਲ ਕੀਤੇ ਸਲੂਕ ’ਤੇ ਝਾਤ ਮਾਰਨ-ਬਾਦਲ

By December 14, 2015 0 Commentsਗੋਇੰਦਵਾਲ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਸੂਬੇ ਦੇ ਲੋਕਾਂ ਦੀ ਹਿੱਤਾਂ ਦੀ ਰਾਖੀ ਲਈ ਵੱਡੇ ਦਾਅਵੇ ਕਰਨ ਤੋਂ ਪਹਿਲਾਂ ਘੱਟੋ-ਘੱਟ ਪੰਜਾਬ, ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੇ ਹਿੱਤਾਂ ਬਾਰੇ ਕਾਂਗਰਸ ਪਾਰਟੀ ਦੇ ਪਿਛੋਕੜ ’ਤੇ ਜ਼ਰੂਰ ਝਾਤ ਮਾਰਨ ਜੋ ਕਿ ਮੁੱਢ ਕਦੀਮ ਤੋਂ ਪੰਜਾਬ ਤੇ ਸਿੱਖ ਵਿਰੋਧੀ ਰਹੀ ਹੈ।
ਅੱਜ ਇੱਥੇ ਸਦਭਾਵਨਾ ਰੈਲੀ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਦੀ ਇਕ ਨੰਬਰ ਦੁਸ਼ਮਣ ਕਾਂਗਰਸ ਪਾਰਟੀ ਤੋਂ ਪੰਜਾਬ ਵਾਸੀਆਂ ਨੂੰ ਸਾਵਧਾਨ ਕੀਤਾ ਜਿਸ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਹਮੇਸ਼ਾ ਹੀ ਸੂਬੇ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਨੇ ਸੂਬੇ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤੌਰ ’ਤੇ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਇਹ ਧਾਰਮਿਕ ਮਾਮਲਿਆਂ ਵਿੱਚ ਸਿੱਧੇ ਤੌਰ ’ਤੇ ਦਖ਼ਲਅੰਦਾਜ਼ੀ ਕਰਕੇ ਸਿੱਖ ਪੰਥ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਤਬਾਹ ਕਰ ਰਹੀ ਹੈ। ਉਨ•ਾਂ ਕਿਹਾ ਕਿ ਸਾਲ 1984 ਵਿੱਚ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਦੇ ਹੋਏ ਕਤਲੇਆਮ ਲਈ ਕਾਂਗਰਸ ਤੇ ਇਸ ਦੀ ਦੰਭੀ ਲੀਡਰਸ਼ਿਪ ਕਦੇ ਵੀ ਮੁਆਫੀ ਦੇ ਕਾਬਲ ਨਹੀਂ ਹੋ ਸਕਦੀ। ਉਨ•ਾਂ ਕਿਹਾ ਕਿ ਇਸੇ ਤਰ•ਾਂ ਹੀ ਪੰਜਾਬੀ ਸ੍ਰੀ ਹਰਿਮੰਦਰ ਸਾਹਿਬ ’ਤੇ ਭਾਰਤੀ ਫੌਜ ਰਾਹੀਂ ਕਰਵਾਏ ਗਏ ਟੈਂਕਾਂ ਤੇ ਤੋਪਾਂ ਨਾਲ ਹਮਲੇ ਨੂੰ ਕਦੇ ਵੀ ਨਹੀਂ ਭੁੱਲ ਸਕਦੇ ਜਿੱਥੇ ਕਿ ਬਹੁਤ ਸਾਰੀਆਂ ਔਰਤਾਂ ਤੇ ਬੱਚਿਆਂ ਸਮੇਤ ਅਨੇਕਾਂ ਬੇਗੁਨਾਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਨ•ਾਂ ਕਿਹਾ ਕਿ ਪੰਜਾਬੀ ਖਾਸ ਕਰਕੇ ਸਿੱਖ ਦੇਸ਼ ਦੀ ਸੁਰੱਖਿਆ ਖਾਤਰ ਆਪਣੀ ਸੰਜੀਦਗੀ ਤੇ ਬਹਾਦਰੀ ਲਈ ਜਾਣੇ ਜਾਂਦੇ ਹਨ ਜਿਨ•ਾਂ ਨੇ ਸਦਾ ਹੀ ਦੇਸ਼ ਦੀਆਂ ਸੁਰੱਖਿਆ ਫੌਜਾਂ ਵਿੱਚ ਆਪਣਾ ਵਿਲੱਖਣ ਯੋਗਦਾਨ ਪਾਇਆ ਹੈ ਪਰ ਇਹ ਬਹੁਤ ਜ਼ਿਆਦਾ ਦੁੱਖ ਦੀ ਗੱਲ ਹੈ ਕਿ ਸ੍ਰੀ ਦਰਬਾਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਕਾਂਗਰਸ ਲੀਡਰਸ਼ਿਪ ਨੇ ਇਸੇ ਭਾਰਤੀ ਫੌਜ ਤੋਂ ਹਮਲਾ ਕਰਵਾਇਆ। ਸ. ਬਾਦਲ ਨੇ ਕਿਹਾ,‘‘ਅਸੀਂ ਇਨ•ਾਂ ਘਟਨਾਵਾਂ ਨੂੰ ਕਿਵੇਂ ਭੁੱਲ ਸਕਦੇ ਹਾਂ ਜੋ ਸਾਡੀ ਮਾਨਸਿਕਤਾ ’ਤੇ ਡੂੰਘੀ ਤਰ•ਾਂ ਉ¤ਕਰੀਆਂ ਹੋਈਆਂ ਹਨ।’’ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਦਾ ਹੀ ਪੰਜਾਬ ਨਾਲ ਸਦਾ ਹੀ ਧ੍ਰੋਹ ਕਮਾਇਆ ਹੈ। ਇਸ ਪਾਰਟੀ ਨੇ ਪੰਜਾਬ ਨੂੰ ਆਪਣੀ ਰਾਜਧਾਨੀ, ਦਰਿਆਵਾਂ ਦੇ ਪਾਣੀਆਂ ਵਿੱਚ ਬਣਦੇ ਹਿੱਸੇ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਤਬਦੀਲ ਕਰਨ ਤੋਂ ਵਾਂਝਾ ਰੱਖਿਆ ਹੈ ਜੋ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਗਏ ਵੱਡੇ ਧੋਖੇ ਤੋਂ ਰੱਤੀ ਭਰ ਵੀ ਘੱਟ ਨਹੀਂ ਹੈ। ਸ. ਬਾਦਲ ਨੇ ਕਿਹਾ, ‘‘ਇਸ ਸਾਰੇ ਵਰਤਾਰੇ ਨੇ ਸਾਡੇ ਮਨਾਂ ਵਿੱਚ ਗੁੱਸੇ, ਘਿਰਣਾ ਤੇ ਨਫਰਤ ਦੀ ਭਾਵਨਾ ਪੈਦਾ ਕੀਤੀ ਜੋ ਕਿ ਅਜੇ ਵੀ ਸਾਡੇ ਮਨਾਂ ਵਿੱਚੋਂ ਨਹੀਂ ਨਿਕਲੀ।’’ ਉਨ•ਾਂ ਨੇ ਲੋਕਾਂ ਨੂੰ ਕਾਂਗਰਸ ਦੇ ਝੂਠੇ ਭੰਡੀ ਪ੍ਰਚਾਰ ਤੋਂ ਸਾਵਧਾਨ ਕੀਤਾ ਜਿਸ ਦਾ ਹਮੇਸ਼ਾ ਹੀ ਇਕੋ-ਇਕ ਉਦੇਸ਼ ਵੋਟਾਂ ਲੈਣ ਖਾਤਰ ਲੋਕਾਂ ਨੂੰ ਗੁੰਮਰਾਹ ਕਰਨਾ ਰਿਹਾ ਹੈ।