ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਹੋਣਗੇ ਫੇਲ੍ਹ: ਭੱਠਲ

By December 30, 2015 0 Comments


bhtallਫਗਵਾੜਾ, 30 ਦਸੰਬਰ-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋਡ਼ ਫੇਲ੍ਹ ਹੋਵੇਗਾ ਅਤੇ ਪੰਜਾਬ ਵਿੱਚ ਕਾਂਗਰਸ ਪੂਰੀ ਸ਼ਾਨ ਨਾਲ ਸਰਕਾਰ ਬਣਾਏਗੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਬੀ ਭੱਠਲ ਨੇ ਕਿਹਾ ਕਿ ਹੁਣ ਤਾਂ ਸਿੱਖਾਂ ਦਾ ਵੀ ਅਕਾਲੀਆਂ ਨਾਲੋਂ ਮੋਹ ਭੰਗ ਹੋ ਗਿਆ ਹੈ। ਲੋਕ ਜਾਣ ਗਏ ਹਨ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਬਾਦਲ ਨੇ ਆਪਣੇ ਲਈ ਵਰਤ ਕੇ ਸਿੱਖੀ ਦਾ ਨੁਕਸਾਨ ਕੀਤਾ ਹੈ। ਇਸੇ ਕਾਰਨ ਅਕਾਲੀ ਆਗੂਆਂ ਨੂੰ ਸਟੇਜਾਂ ’ਤੇ ਵੀ ਬੋਲਣ ਨਹੀਂ ਦਿੱਤਾ ਜਾ ਰਿਹਾ।

ੳੁਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤ ਨੇ ਜਥੇਦਾਰ ਮੱਕੜ ਦਾ ਸਟੇਜ ਤੋਂ ਬੋਲਣ ਵੇਲੇ ਵਿਰੋਧ ਕੀਤਾ। ਲੋਕਾਂ ਵਿੱਚ ਇੰਨਾ ਗੁੱਸਾ ਹੈ ਕਿ ਉਹ ਹੁਣ ਇਨ੍ਹਾਂ ਦੇ ਸੰਗਤ ਦਰਸ਼ਨਾਂ ਵਿੱਚ ਵੀ ਜਾਣ ਨੂੰ ਤਿਆਰ ਨਹੀਂ ਹਨ। ਬੀਬੀ ਭੱਠਲ ਨੇ ਕਿਹਾ ਕਿ ਸੰਗਤ ਦਰਸ਼ਨ ਸਿਰਫ਼ ‘ਨੋਟ ਤੇ ਵੋਟ ਦਰਸ਼ਨ’ ਬਣ ਕੇ ਰਹਿ ਗਿਆ ਹੈ।

ੳੁਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਹੌਰ ਰੁੱਕਣ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਪੰਜਾਬ ਲੲੀ ਲਾਹੇਵੰਦ ਦੱਸ ਰਹੇ ਹਨ, ਪਰ ਅਸਲ ਵਿੱਚ ਇਸ ਦਾ ਪੰਜਾਬ ਨੂੰ ਕੋੲੀ ਫਾਇਦਾ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਮੋਦੀ ਦੀ ਹਕੂਮਤ ਕਾਰਨ ਪੰਜਾਬ ਬਰਬਾਦੀ ਵੱਲ ਜਾ ਰਿਹਾ ਹੈ। ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਪੁਨਰਗਠਨ ਜਨਵਰੀ ਦੇ ਅਖੀਰ ਤੱਕ ਹੋਣ ਦੀ ਸੰਭਾਵਨਾ ਹੈ। ੳੁਨ੍ਹਾਂ ਕਿਹਾ ਕਿ ਕਾਂਗਰਸ ਇੱਕਮੁੱਠ ਹੋ ਕੇ ਵਿਧਾਨ ਸਭਾ ਚੋਣਾਂ ਲੜੇਗੀ।

Posted in: ਪੰਜਾਬ