ਸੁਖਬੀਰ ਸਿੰਘ ਬਾਦਲ ਨੇ ਪਲੇਠੀ ਤੀਰਥ ਯਾਤਰਾ ਰੇਲ ਗੱਡੀ ਕੀਤੀ ਰਵਾਨਾ

By January 1, 2016 0 Comments


7679421f-f70c-45e9-b694-b7f9a7643d7b-2ਅੰਮ੍ਰਿਤਸਰ 1 ਜਨਵਰੀ (ਜਸਬੀਰ ਸਿੰਘ) ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਪਲੇਠੀ ਤੀਰਥ ਯਾਤਰਾ ਰੇਲ ਗੱਡੀ ਨੂੰ ਝੰਡੀ ਦੇ ਕੇ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ। ਉਨ•ਾਂ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸੂਬੇ ਅਤੇ ਮੁਲਕ ਵਿਚ ਅਮਨ-ਚੈਨ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਕਾਮਨਾ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ•ਾਂ ਕਿਹਾ ਕਿ ਇਹ ਸਾਡੀ ਡਿਊਟੀ ਹੈ ਕਿ ਆਉਣ ਵਾਲੀਆਂ ਪੀੜ•ੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਈਏ। ਇਸ ਦੇ ਨਾਲ ਹੀ ਸੱਭਿਆਚਾਰਕ ਵਿਰਾਸਤ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ।

ਸ. ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਲਈ ਕੀਤੇ ਜਾ ਰਹੇ ਹੋਰਨਾਂ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ•ਾਂ ਇਹ ਵੀ ਐਲਾਨ ਕੀਤਾ ਕਿ ਇਕ ਸਾਲ ਦੇ ਅੰਦਰ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਇਕ ਨਵੀਂ ਦਿਖ ਮਿਲੇਗੀ ਕਿਉਂਕਿ ਇਥੇ ਚੱਲ ਰਹੇ ਵਿਕਾਸ ਕਾਰਜ ਪੂਰੇ ਹੋਣ ਦੇ ਕੰਢੇ ਹਨ। ਉਨ•ਾਂ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ 100 ਕਰੋੜ ਰੁਪਏ ਖਰਚੇਗੀ।
ਉਨ•ਾਂ ਕਿਹਾ ਕਿ ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ 69 ਕਰੋੜ ਰੁਪਏ ਦੀ ਰਾਸ਼ੀ ਇਥੋਂ ਦੀਆਂ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਲਈ ਖਰਚੇ ਜਾਣ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੀ ਸੁੰਦਰਤਾ ‘ਤੇ 211 ਕਰੋੜ ਰੁਪਏ ਦੀ ਰਾਸ਼ੀ ਖਰਚੀ ਜਾ ਰਹੀ ਹੈ।

ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਗਲੇ ਇਕ ਸਾਲ ਵਿਚ ਪਿੰਡਾਂ ਦੇ ਵਿਕਾਸ ਕਾਰਜਾਂ ‘ਤੇ 6000 ਕਰੋੜ ਰੁਪਏ ਅਤੇ ਸ਼ਹਿਰਾਂ ਲਈ 4000 ਕਰੋੜ ਰੁਪਏ ਖਰਚੇ ਜਾਣਗੇ। ਉਨ•ਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਪੰਜ ਸਾਲਾਂ ਵਿਚ ਸੂਬੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ ਸੀਮਿੰਟ ਦੀਆਂ ਬਣਨਗੀਆਂ। ਇਸੇ ਤਰ•ਾਂ ਰਾਜ ਦੇ 140 ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ‘ਤੇ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।





Posted in: ਪੰਜਾਬ