ਅਫ਼ਗ਼ਾਨਿਸਤਾਨ ’ਚ ਭਾਰਤੀ ਕੌਂਸਲਖਾਨੇ ’ਤੇ ਹਮਲਾ

By January 4, 2016 0 Comments


ਕਾਬੁਲ, 3 ਜਨਵਰੀ-ਅਫ਼ਗ਼ਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ਼ ਵਿਚਲੇ ਭਾਰਤੀ ਕੌਂਸਲਖਾਨੇ ’ਤੇ ਅੱਜ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ। ਸੂਤਰਾਂ ਮੁਤਾਬਕ ਬੰਦੂਕਧਾਰੀਆਂ ਨੇ ਕੌਂਸਲਖਾਨੇ ਦੇ ਅਹਾਤੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਹਮਲਾਵਰਾਂ ਦੀ ਗਿਣਤੀ ਬਾਰੇ ਫਿਲਹਾਲ ਪਤਾ ਨਹੀਂ ਲੱਗਿਆ। ਹਮਲੇ ਦੌਰਾਨ ਦੋ ਧਮਾਕਿਆਂ ਦੀ ਆਵਾਜ਼ ਸੁਣੀ ਗੲੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਹਾਲੇ ਤੱਕ ਕਿਸੇ ਦੀ ਮੌਤ ਦੀ ਖ਼ਬਰ ਨਹੀਂ ਮਿਲੀ।