ਅਕਾਲੀ ਦਲ ਦੇ ਸਟਿੱਕਰ ਵਾਲੀ ਕਾਰ ਵਿਚ ਆਏ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਤੇ ਪੁਲਿਸ ਵਿਚਾਲੇ ਜ਼ੋਰਦਾਰ ਗੋਲੀਬਾਰੀ

By January 6, 2016 0 Comments


carਚੌਾਕ ਮਹਿਤਾ, 6 ਜਨਵਰੀ-ਸੋਮਵਾਰ ਰਾਤ ਕਰੀਬ 10 ਵਜੇ ਐਸ. ਐਚ. ਓ. ਮਹਿਤਾ ਅਮਨਦੀਪ ਸਿੰਘ ਦੀ ਅਗਵਾਈ ‘ਚ ਮਹਿਤਾ ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਸਥਿਤ ਖੱਬੇ ਮੋੜ੍ਹ ਉਪਰ ਸਬ ਇੰਸਪੈਕਟਰ ਸੁਰਿੰਦਰ ਸਿੰਘ, ਏ. ਐਸ. ਆਈ. ਦਵਿੰਦਰ ਸਿੰਘ, ਏ. ਐਸ. ਆਈ. ਗੁਰਮਿੰਦਰ ਸਿੰਘ ਢਿੱਲੋਂ, ਹੌਲਦਾਰ ਜਗਤਾਰ ਸਿੰਘ, ਹੌਲਦਾਰ ਹਰਪ੍ਰੀਤ ਸਿੰਘ, ਹੌਲਦਾਰ ਕਮਲਬੀਰ ਸਿੰਘ ਅਤੇ ਹੋਰ ਪੁਲਿਸ ਕਰਮਚਾਰੀਆਂ ਵੱਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਅਚਾਨਕ ਚਿੱਟੇ ਰੰਗ ਦੀ ਫਾਰਚੂਨਰ ਗੱਡੀ ਪੀ. ਬੀ. 08 ਜੀ. 0001 ਨੰਬਰ ਬੁਹਤ ਤੇਜ ਸਪੀਡ ਨਾਲ ਆਈ, ਜਿਸ ਨੂੰ ਨਾਕੇ ਉਪਰ ਤਾਇਨਾਤ ਅਧਿਕਾਰੀਆਂ ਵੱਲੋਂ ਹਨੇਰੇ ‘ਚ ਟਾਰਚ ਦੀ ਰੌਸ਼ਨੀ ਨਾਲ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੱਡੀ ‘ਚ ਸਵਾਰ ਵਿਅਕਤੀਆਂ ਨੇ ਪੁਲਿਸ ਉਪਰ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਪੁਲਿਸ ਪਾਰਟੀ ਨੇ ਵੀ ਆਪਣੇ ਬਚਾਅ ਲਈ ਜਵਾਬੀ ਫਾਇਰਿੰਗ ਕੀਤੀ ਤਾਂ ਗੱਡੀ ‘ਚੋਂ ਤਿੰਨ ਹਥਿਆਰਬੰਦ ਵਿਅਕਤੀ ਗੋਲੀਆਂ ਚਲਾਉਂਦੇ ਹੋਏ ਗੱਡੀ ਛੱਡ ਕੇ ਹਨੇਰੇ ਦਾ ਫਾਇਦਾ ਲੈਂਦਿਆਂ ਭੱਜਣ ‘ਚ ਸਫਲ ਹੋ ਗਏ |

ਪੁਲਿਸ ਪਾਰਟੀ ਨੇ ਚਿੱਟੇ ਰੰਗ ਦੀ ਫਾਰਚੂਨਰ ਗੱਡੀ, ਜਿਸ ਦੇ ਮੂਹਰਲੇ ਸ਼ੀਸੇ ਉੱਪਰ ਯੂਥ ਅਕਾਲੀ ਦਲ ਦਾ ਵੱਡਾ ਸਟਿੱਕਰ ਲੱਗਾ ਹੈ, ਨੂੰ ਆਪਣੇ ਕਬਜੇ ‘ਚ ਲੈ ਕੇ 307, 34 ਆਈ. ਪੀ. ਸੀ. 25/54/59 ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |