ਮੋਦੀ ਸਾਬ੍ਹ ਦੀ ਅੱਜ ਵੀ ਇੱਜ਼ਤ ਕਰਦਾ ਹਾਂ- ਬਾਦਲ

By January 8, 2016 0 Comments


ਭਿੱਟੇਵੱਡ (ਅੰਮ੍ਰਿਤਸਰ) 8 ਜਨਵਰੀ (ਜਸਬੀਰ ਸਿੰਘ) ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਿਆਸੀ ਦਲਾਂ ਨੂੰ ਪਠਾਨਕੋਟ ਅੱਤਵਾਦੀ ਹਮਲੇ ਜਿਹੇ ਸੰਗੀਨ ਮਸਲਿਆਂ ‘ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਆਖਿਆ ਕਿ ਸਿਆਸਤ ਦੇ ਲਈ ਹੋਰ ਵੀ ਕਈ ਮੁੱਦੇ ਹਨ ਤੇ ਕੌਮੀ ਸੁਰੱਖਿਆ ਨਾਲ ਜੁੜੇ ਅਜਿਹੇ ਮਸਲਿਆਂ ਨੂੰ ਸਿਆਸਤ ਤੋਂ ਦੂਰ ਰੱਖਣਾ ਚਾਹੀਦਾ ਹੈ।

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਭਿੱਟੇਵੱਡ ਵਿਖੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨਾਲ ਜੁੜੇ ਇਸ ਗੰਭੀਰ ਮੁੱਦੇ ‘ਤੇ ਸਿਆਸੀ ਦਲਾਂ ਦੇ ਆਗੂ ਬੇਲੋੜੀ ਬਿਆਨਬਾਜ਼ੀ ਕਰ ਰਹੇ ਹਨ। ਉਨ•ਾਂ ਕਿਹਾ ਕਿ ਸਿਆਸੀ ਬਹਿਸ ਕਰਨ ਲਈ ਰਾਜਨੀਤਿਕ ਆਗੂਆਂ ਕੋਲ ਹੋਰ ਕਾਫੀ ਮੁੱਦੇ ਹੁੰਦੇ ਹਨ ਅਤੇ ਦੇਸ਼ ਦੀ ਸੁਰੱਖਿਆ ਨਾਲ ਜੁੜੇ ਅਜਿਹੇ ਸੰਵੇਦਨਸ਼ੀਲ ਮਸਲਿਆਂ ਨੂੰ ਸਿਆਸਤ ਤੋਂ ਦੂਰ ਰੱਖਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਇਕ ਪਾਸੇ ਜਿਥੇ ਦੇਸ਼ ਦੇ ਬਹਾਦਰ ਜਵਾਨ ਕੌਮੀ ਸੁਰੱਖਿਆ ਲਈ ਆਪਣੀ ਜਾਨ ਦੇ ਰਹੇ ਹਨ, ਉਥੇ ਦੂਜੇ ਪਾਸੇ ਸਿਆਸੀ ਆਗੂ ਇਸ ਮੁੱਦੇ ‘ਤੇ ਸਿਆਸਤ ਕਰਕੇ ਸਾਨੂੰ ਸਾਰਿਆਂ ਨੂੰ ਸ਼ਰਮਸਾਰ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਠਾਨਕੋਟ ਦੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਦੇਸ਼ ਦੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਹਰ ਤਰ•ਾਂ ਦੀ ਮਦਦ ਕਰਨ ਲਈ ਪੂਰੀ ਤਰ•ਾਂ ਵਚਨਬੱਧ ਹੈ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਅਜਿਹੇ ਪਰਿਵਾਰਾਂ ਦੀ ਮਦਦ ਲਈ 25 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਨਾਲ-ਨਾਲ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਇਸ ਮਹਾਨ ਸ਼ਹਾਦਤ ਨੂੰ ਇਕ ਨਿਗੁਣੀ ਜਿਹੀ ਸ਼ਰਧਾਂਜਲੀ ਹੈ। ਉਨ•ਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸੂਬਾ ਸਰਕਾਰ ਇਨ•ਾਂ ਪਰਿਵਾਰਾਂ ਦੀ ਮਦਦ ਲਈ ਹਰ ਸੰਭਵ ਉਪਰਾਲਾ ਕਰੇਗੀ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਲਗਦੀਆਂ ਸਰਹੱਦਾਂ ‘ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਅਜਿਹੇ ਹਮਲਿਆਂ ਨੂੰ ਠੱਲ ਪਾਈ ਜਾ ਸਕੇ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਬਰਕਰਾਰ ਰੱਖਣ ਲਈ ਹਰ ਹੀਲੇ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਠਾਨਕੋਟ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਉਹ ਮੋਦੀ ਸਾਹਿਬ ਦੀ ਅੱਜ ਵੀ ਇੱਜ਼ਤ ਕਰਦੇ ਤੇ ਉਹਨਾਂ ਵੱਲੋ ਕੀਤੀ ਗਈ ਕਾਰਵਾਈ ਤੇ ਸੰਤੁਸ਼ਟੀ ਪ੍ਰਗਟ ਕਰਦੇ ਹਨ। ਹਿੰਦ ਪਾਕਿ ਵਾਰਤਾ ਬਾਰੇ ਪੁੱਛੇ ਜਾਣ ‘ਤੇ ਉਹਨਾਂ ਕਿਹਾ ਕਿ ਵਾਰਤਾ ਤੇ ਕਿਸੇ ਵੀ ਪ੍ਰਕਾਰ ਦੀ ਰੋਕ ਨਹੀ ਲਗਾਈ ਜਾਣੀ ਚਾਹੀਦੀ ਤੇ ਵਾਰਤਾ ਨੂੰ ਜਾਰੀ ਰੱਖਣ ਨਾਲ ਹੀ ਦੋਵਾਂ ਦੇਸ਼ਾਂ ਵਿੱਚ ਵਪਾਰ ਵੱਧ ਸਕਦਾ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਨੂੰ ਅਜਿਹੀ ਘੁੱਸਪੈਠ ਵਾਲਾ ਕੰਮ ਨਹੀ ਕਰਨਾ ਚਾਹੀਦਾ ਸਗੋ ਇਕ ਖਿੱਤੇ ਵਿੱਚ ਸ਼ਾਤੀ ਬਣਾਈ ਰੱਖਣ ਲਈ ਸਾਥ ਦੇਣਾ ਚਾਹੀਦਾ ਹੈ।

Posted in: ਪੰਜਾਬ