ਮੈਂ ਮਾਘੀ ਦੇ ਮੇਲੇ ‘ਤੇ ਕਾਂਗਰਸ ਕਾਨਫ਼ਰੰਸ ‘ਚ ਸ਼ਾਮਿਲ ਨਹੀਂ ਹੋ ਰਿਹਾ-ਮਨਪ੍ਰੀਤ

By January 14, 2016 0 Comments


manpreet badalਚੰਡੀਗੜ੍ਹ, 14 ਜਨਵਰੀ-ਪਲਜ਼ ਪਾਰਟੀ ਪੰਜਾਬ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਾਦਲ ਨੇ ਸਪਸ਼ਟ ਕੀਤਾ ਹੈ ਕਿ ਉਹ ਕੱਲ੍ਹ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਸਿਆਸੀ ਕਾਨਫ਼ਰੰਸ ‘ਚ ਸ਼ਾਮਿਲ ਨਹੀਂ ਹੋ ਰਹੇ | ਉਹ ਆਪਣੀ ਭਵਿੱਖ ਦੀ ਰਣਨੀਤੀ ਤਹਿ ਕਰਨ ਲਈ ਪੀ.ਪੀ.ਪੀ ਦੇ ਪੁਰਾਣੇ ਸਾਥੀਆਂ ਨਾਲ ਅਜੇ ਵਿਚਾਰ ਵਟਾਂਦਰਾ ਕਰਨ ਵਿਚ ਲੱਗੇ ਹੋਏ ਹਨ | ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਸ. ਮਨਪ੍ਰੀਤ ਸਿੰਘ ਬਾਦਲ ਨੂੰ ਆਪਣੀ ਪਾਰਟੀ ਖ਼ਤਮ ਕਰਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਕਰਨ ਬਾਰੇ ਅਪਰੋਚ ਕੀਤੀ ਗਈ ਸੀ ਪਰ ਉਹ ਅਜੇ ਤਕ ਕੋਈ ਫ਼ੈਸਲਾ ਨਹੀਂ ਕਰ ਸਕੇ | ਸੰਭਵ ਹੈ ਕਿ ਕੋਈ ਅੰਤਿਮ ਫ਼ੈਸਲਾ ਕਰਨ ਵਿਚ ਹੋਰ ਕੁੱਝ ਦਿਨ ਲੱਗ ਜਾਣ |

Posted in: ਪੰਜਾਬ