ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

By January 15, 2016 0 Comments


sਪਟਨਾ ਸਾਹਿਬ, 15 ਜਨਵਰੀ -ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਕੱਲ 16 ਜਨਵਰੀ ਨੂੰ ਦੇਸ਼-ਵਿਦੇਸ਼ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰੀਆਂ ਭਰ ਰਹੀਆਂ ਹਨ | ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਗੁਰਦੁਆਰਾ ਸ੍ਰੀ ਗਊ ਘਾਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਿਆ | ਨਗਰ ਕੀਰਤਨ ਵੱਖਰਾ ਅਲੌਕਿਕ ਨਜ਼ਾਰਾ ਪੇਸ਼ ਕਰ ਰਿਹਾ ਸੀ | ਇਸ ਨਗਰ ਕੀਰਤਨ ਵਿਚ ਅਨੇਕਾਂ ਸਕੂਲਾਂ ਦੀਆਂ ਟੀਮਾਂ, ਬੈਂਡ ਪਾਰਟੀਆਂ, ਸ਼ਬਦੀ ਜਥੇ, ਕਈ ਧਾਰਮਿਕ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ |