ਕੈਪਟਨ ਹੋਣਗੇ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚਿਹਰਾ

By January 15, 2016 0 Comments


amarinderਨਵੀਂ ਦਿੱਲੀ, 15 ਜਨਵਰੀ -ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੂੰ 2017 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਰਸਮੀ’ ਤੌਰ ‘ਤੇ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵੇਦਾਰ ਐਲਾਨ ਦਿੱਤਾ ਗਿਆ ਹੈ | ਇਹ ਐਲਾਨ ਕਾਂਗਰਸ ਵੱਲੋਂ ਸੂਬੇ ‘ਚ ਚੋਣਾਂ ਲਈ ਕੀਤੇ ਪਹਿਲੇ ਗਠਜੋੜ ਦੇ ਐਲਾਨ ਦੇ ਨਾਲ ਕੀਤਾ ਗਿਆ | ਕੈਪਟਨ ਅਮਰਿੰਦਰ ਸਿੰਘ ਨੇ ਪੀ. ਪੀ. ਪੀ. ਦੇ ਕਾਂਗਰਸ ‘ਚ ਰਲੇਵੇਂ ਨੂੰ ਇਕ ਅਹਿਮ ਸਿਆਸੀ ਫੈਸਲਾ ਦੱਸਦਿਆਂ ਕਿਹਾ ਕਿ 2012 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਸਿਰਫ 0.8 ਫੀਸਦੀ ਵੋਟਾਂ ਦੇ ਫਰਕ ਨਾਲ ਹਾਰ ਗਈ ਸੀ, ਜਦਕਿ ਪੀ. ਪੀ. ਪੀ. ਨੂੰ ਪੰਜ ਫੀਸਦੀ ਵੋਟ ਮਿਲੇ ਸਨ |

ਕੈਪਟਨ ਨੇ ਕਿਹਾ ਕਿ ਜੇਕਰ ਉਸ ਵੇਲੇ ਦੋਵੇਂ ਇਕੱਠੇ ਹੁੰਦੇ ਤਾਂ ਪੰਜਾਬ ਨੂੰ ਬਚਾਇਆ ਜਾ ਸਕਦਾ ਸੀ | ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ‘ਚ ਮਨਪ੍ਰੀਤ ਸਿੰਘ ਬਾਦਲ ਦੇ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਸੀਂ ਚੰਗੇ ਤਰੀਕੇ ਨਾਲ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ | ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਫਿਰਕੂ ਤਾਕਤਾਂ ਦੇ ਖਿਲਾਫ਼ ਸਾਰੀਆਂ ਧਰਮ ਨਿਰਪੱਖ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

Posted in: ਰਾਸ਼ਟਰੀ