ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਬਲਵੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਸਿਰੋਪਾ ਦੇਣ ਤੋਂ ਇਨਕਾਰ ਕੀਤਾ

By January 22, 2016 0 Comments


ਅੰਮ੍ਰਿਤਸਰ : ਸ਼੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਅਰਦਾਸੀਏ ਸਿੰਘ ਭਾਈ ਬਲਵੀਰ ਸਿੰਘ ਨੇ 20 ਜਨਵਰੀ ਨੂੰ ਮੱਥਾ ਟੇਕਣ ਪੁੱਜੇ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ।
bhai balbir singh
ਆਪਣੇ ਪਾਰਟੀ ਦੇ ਆਗੂਆਂ ਅਤੇ ਨਿੱਜ਼ੀ ਸੁਰੱਖਿਆ ਗਾਰਡਾਂ ਨਾਲ ਸ਼੍ਰੀ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਲਈ ਚੋਣ ਮੁਹਿੰਮ ਸ਼ੁਰੂ ਕਰਨ ਲਈ ਹੋਰ ਆਗੁਆਂ ਨਾਲ ਸੁਖਬੀਰ ਬਾਦਲ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਸਨ।

ਸ਼ਵੇਰੇ 7 ਵਜੇ ਜਿਊ ਹੀ ਸੁਖਬੀਰ ਬਾਦਲ ਹੋਰ ਆਗੂਆਂ ਨਾਲ ਵਿਸ਼ੇਸ਼ ਰਸਤੇ ਰਾਹੀਂ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਤਾਂ ਭਾਈ ਬਲਵੀਰ ਸਿੰਘ ਨੂੰ ਸੁਖਬੀਰ ਬਾਦਲ ਨੂੰ ਸਿਰੋਪਾ ਬਖਸ਼ਿਸ਼ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਮੱਦੇ ਨਜ਼ਰ ਸੁਖਬੀਰ ਬਾਦਲ ਨੂੰ ਸਿਰੋਪਾ ਬਖਸ਼ਿਸ਼ ਕਰਨ ਤੋਂ ਇਨਕਾਰ ਕਰ ਦਿੱਤਾ।

ਘਟਨਾ ਤੋਂ ਬਾਅਦ ਦਬਾਅ ਸ਼੍ਰੋਮਣੀ ਕਮੇਟੀ ਅਧਿਕਾਰੀ ਭਾਈ ਬਲਵੀਰ ਸਿੰਘ ਖਿਲਾਫ ਕੋਈ ਸਖਤ ਕਾਰਵਾਈ ਕਰਨ ਲਈ ਦਬਾਅ ਵਿੱਚ ਹਨ। ਭਾਈ ਬਲਵੀਰ ਸਿੰਘ ਦੇ ਇਸ ਕਦਮ ਦੀ ਚਾਰ-ਚੁਫੇਰਿਓੁ ਸ਼ਲਾਘਾ ਹੋ ਰਹੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਅਜਿਹਾ ਕਦਮ ਕਿਉਂ ਚੁੱਕਿਆ ਤਾਂ ਉਨਾਂ ਕਿਹਾ ਕਿ ਉਹ ਨਹੀਂ ਜਾਣਦੇ ਕਿ ਉਨ੍ਹਾਂ ਨੇ ਸਹੀ ਕੀਤਾ ਜਾਂ ਗਲਤ। ਇਹ ਤਾਂ ਗੁਰੁ ਰਾਮ ਦਾਸ ਜੀ ਜਾਣਦੇ ਹਨ ਕਿ ਉਨ੍ਹਾਂ ਨੇ ਅਜਿਹਾ ਕਦਮ ਕਿਉਂ ਚੁੱਕਿਆ।