ਭਗਵੰਤ ਮਾਨ, ਸੰਜੇ ਤੇ ਖੇਤਾਨ ਨੂੰ ਨੋਟਿਸ

By February 12, 2016 0 Comments


ਨਵੀਂ ਦਿੱਲੀ: ਦਿੱਲੀ ਦੇ ਜੰਤਰ ਮੰਤਰ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਗਜੇਂਦਰ ਸਿੰਘ ਦੇ ਮਾਮਲੇ ਨੂੰ ਲੈ ਕੇ ‘ਆਪ’ ਦੀਆਂ ਦਿੱਕਤਾਂ ਵਧ ਗਈਆਂ ਹਨ। ਦਿੱਲੀ ਪੁਲਿਸ ਨੇ ‘ਆਪ’ ਦੇ ਪੰਜਾਬ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਸਮੇਤ ਚਾਰ ਆਗੂਆਂ ਨੋਟਿਸ ਭੇਜਿਆ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਅਸੀਸ ਖੇਤਾਨ, ਕੁਮਾਰ ਵਿਸ਼ਵਾਸ ਤੇ ਆਪ ਦੇ ਵਲੰਟੀਅਰ ਨੀਰਜ ਕੁਮਾਰ ਦਾ ਨਾਮ ਵੀ ਨੋਟਿਸ ਵਿੱਚ ਸ਼ਾਮਲ ਹੈ।ਪਿਛਲੇ ਸਾਲ 22 ਅਪ੍ਰੈਲ ਨੂੰ ਰਾਜਸਥਾਨ ਦੇ ਰਹਿਣ ਵਾਲੇ ਕਿਸਾਨ ਗਜੇਂਦਰ ਸਿੰਘ ਨੇ ਦਿੱਲੀ ਵਿੱਚ ਪਿਛਲੇ ਸਾਲ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਖ਼ੁਦਕੁਸ਼ੀ ਕਰ ਲਈ ਸੀ। ਰੈਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵੀ ਮੌਜੂਦ ਸਨ। ਮਾਮਲੇ ਦੀ ਜਾਂਚ ਕਰ ਦਿੱਲੀ ਪੁਲਿਸ ਦੀ ਟੀਮ ਨੇ ਆਮ ਆਦਮੀ ਪਾਰਟੀ ਦੇ ਪੰਜ ਆਗੂਆਂ ਨੂੰ ਵੀਰਵਾਰ ਨੂੰ ਆਰਕੇ ਪੁਰਮ ਦੇ ਸੈਕਟਰ 8 ਦੇ ਥਾਣੇ ਵਿੱਚ ਪੇਸ਼ ਹੋਣ ਲਈ ਆਖਿਆ ਹੈ।