ਕੇਜਰੀਵਾਲ ਵੱਲੋਂ ਖ਼ਾਲਿਸਤਾਨੀਆਂ ਨਾਲ ਸਬੰਧਾਂ ਦੇ ਦੋਸ਼ ਰੱਦ

By February 12, 2016 0 Comments


kejriwalਨਵੀਂ ਦਿੱਲੀ, 12 ਫਰਵਰੀ: ‘ਆਪ’ ਦੇ ਖਾਲਿਸਤਾਨੀਆਂ ਨਾਲ ਸਬੰਧ ਹੋਣ ਦੇ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਜਿੱਤੇਗੀ। ਇੱਥੇ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਅਮਰਿੰਦਰ ਨੇ ਹੀ ਸਾਡੀਆਂ ਤਸਵੀਰਾਂ ਨੂੰ ਭਿੰਡਰਾਂਵਾਲੇ ਨਾਲ ਜੋਡ਼ ਕੇ ਪੋਸਟਰਾਂ ’ਤੇ ਲਵਾਇਆ।