ਦਮਦਮੀ ਟਕਸਾਲ ਵੱਲੋਂ ਭਿੰਡਰਾਂਵਾਲਿਆਂ ‘ਤੇ ਸਿਆਸਤ ਕਰਨ ‘ਤੇ ‘ਆਪ’ ਨੂੰ ਤਾੜਨਾ

By February 12, 2016 0 Comments


ਸੰਤਾਂ ਦੇ ਖ਼ਿਲਾਫ਼ ਬਿਆਨਬਾਜ਼ੀ ਬਰਦਾਸ਼ਤ ਨਹੀਂ- ਗਿਆਨੀ ਹਰਨਾਮ ਸਿੰਘ ਖ਼ਾਲਸਾ
12 damdami taksal
ਮਹਿਤਾ ਚੌਕ (ਅੰਮ੍ਰਿਤਸਰ ) 12 ਫਰਵਰੀ (ਜਸਬੀਰ ਸਿੰਘ) ਸਿੱਖਾਂ ਦੀ ਧਾਰਮਿਕ ਯੂਨੀਵਰਸਸਿਟੀ ਵਜੋਂ ਜਾਣੀ ਜਾਂਦੀ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਆਗੂਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਦਿਆ ਤਾੜਨਾ ਕੀਤੀ ਕਿ ਸੰਤਾਂ ਦੇ ਖ਼ਿਲਾਫ਼ ਕਿਸੇ ਵੀ ਆਗੂ ਵਲੋਂ ਕੀਤੀ ਬਿਆਨਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ ਅਤੇ ਅਜਿਹੇ ਵਿਅਕਤੀਆ ਨੂੰ ਜਿਥੇ ਸੰਗਤੀ ਰੋਹ ਦਾ ਸਾਹਮਣਾ ਕਰਨਾ ਪਵੇਗਾ ਉਥੇ ਟਕਸਾਲ ਵੱਲੋ ਵੀ ਲੋੜੀਦੀ ਕੀਤੀ ਜਾਵੇਗੀ।
ਜਾਰੀ ਇੱਕ ਬਿਆਨ ਰਾਹੀ ਦਮਦਮੀ ਟਕਸਾਲ ਦੇ ਮੁੱਖੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਮੇਤ ਤਮਾਮ ਸਿਆਸੀ ਆਗੂਆਂ ਨੂੰ ਇਹ ਜਾਣ ਲੈਣਾ ਚਾਹੀਦਾ ਹੈ ਕਿ ਦਮਦਮੀ ਟਕਸਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਥਾਪਿਤ ਕੀਤੀ ਹੋਈ ਜਥੇਬੰਦੀ ਹੈ, ਜਿਸ ਦੇ ਪਹਿਲੇ ਮੱਖੀ ਸਿੱਖ ਧਰਮ ਦੇ ਅਨੋਖੇ ਜੁਝਾਰੂ ਜਰਨੈਲ ਬਾਬਾ ਦੀਪ ਸਿੰਘ ਜੀ ਸ਼ਹੀਦ ਹਨ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ ਇਸ ਦੇ 14ਵੇਂ ਮੁੱਖੀ ਹੋਏ ਹਨ ਜਿਨ•ਾਂ ਨੇ ਸਿੱਖ ਕੌਮ ਤੇ ਪੰਜਾਬ ਦੇ ਹੱਕਾਂ ਹਿੱਤਾਂ ਦੀ ਖ਼ਾਤਰ ਬਹੁਤ ਹੀ ਲਾ-ਮਿਸਾਲ ਸੰਘਰਸ਼ ਕਰਨ ਦੇ ਨਾਲ ਨਾਲ ਸ੍ਰੀ ਹਰਮਿੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਖ਼ਾਤਰ ਸ਼ਹਾਦਤ ਦਾ ਜਾਮ ਪੀਤਾ। ਉਹਨਾਂ ਕਿਹਾ ਕਿ ਉਹ ਸਿੱਖ ਮਾਨਸਿਕਤਾ ਵਿਚ ਸਥਾਈ ਥਾਂ ਬਣਾ ਚੁੱਕੇ ਹਨ ਅਤੇ ਸਮੁੱਚੀ ਸਿੱਖ ਕੌਮ ਨੇ 20ਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਹੋਣ ਦਾ ਸਰਵੋਤਮ ਸਨਮਾਨ ਦਿੱਤਾ।
ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਜੇ ਕੋਈ ਰਾਜਸੀ ਪਾਰਟੀ ਪੰਜਾਬ ਦੇ ਹੱਕਾਂ ਹਿਤਾਂ ਅਤੇ ਸਿੱਖ ਕਾਜ ਦੀ ਗਲ ਕਰੇਗੀ ਤਾਂ ਉਸ ਦਾ ਸਦਾ ਹੀ ਸਵਾਗਤ ਹੈ। ਪਰ ਆਮ ਆਦਮੀ ਪਾਰਟੀ ਦਾ ਪੰਜਾਬ ਅਤੇ ਸਿਖ ਕਾਜ ਵਰਗੇ ਗੰਭੀਰ ਮੁਦਿਆਂ ਨਾਲ ਕੋਈ ਸਰੋਕਾਰ ਨਹੀਂ ਤੇ ਉਹ ਗੁਮਰਾਹਕੁਨ ਤੇ ਗਲਤ ਬਿਆਨਬਾਜ਼ੀ ਰਾਹੀਂ ਰਾਜ ਦਾ ਮਾਹੌਲ ਖਰਾਬ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਉਹਨਾਂ ਸਿੱਖ ਸੰਗਤਾਂ ਨੂੰ ਆਮ ਆਦਮੀ ਪਾਰਟੀ ਦੀਆਂ ਕੌਮ ਪ੍ਰਤੀ ਘਾਤਕ ਚਾਲਾਂ ਤੋ ਸੁਚੇਤ ਰਹਿਣ ਦੀ ਲੋੜ ‘ਤੇ ਜ਼ੋਰ ਦਿੰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਸਿੱਖ ਭਾਵਨਾਵਾਂ ਨੂੰ ਭੜਕਾ ਕੇ ਅਤੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰ ਕੇ ਸਿੱਖ ਕੌਮ ਨੂੰ ਮੁੜ ਜਬਰ ਦਾ ਨਿਸ਼ਾਨਾ ਬਣਾਉਣ ਦੇ ਕੋਝੇ ਮਨਸੂਬਿਆਂ ਨੂੰ ਅੰਜਾਮ ਦੇ ਰਹੇ ਹਨ।
ਉਹਨਾਂ ਕਿਹਾ ਕਿ ਸੰਤਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਪਹਿਲਾਂ ਭਸਮਾਸੁਰ, ਕਦੇ ਮਹਿਖਾਸੁਰ ਦੈਂਤ ਅਤੇ ਕਦੇ ਅਤਿਵਾਦੀ ਕਹਿ ਕੇ ਉਨ•ਾਂ ਦੀ ਸ਼ਾਨ ਦੇ ਖ਼ਿਲਾਫ਼ ਬਿਆਨਬਾਜ਼ੀ ਰਾਹੀ ਗੁਸਤਾਖ਼ੀ ਕੀਤੀ ਗਈ ਅਤੇ ਹੁਣ 12 ਫਰਵਰੀ ਨੂੰ ਉਹਨਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕੀਤੇ ਜਾ ਰਹੇ ਹਨ ਤਾਂ ਆਮ ਆਦਮੀ ਪਾਰਟੀ ਸੋਸ਼ਲ ਮੀਡੀਆ ਅਤੇ ਪੈੱ੍ਰਸ ਰਾਹੀ ਭੱਦੀ ਕਿਸਮ ਦੀ ਬਿਆਨਬਾਜ਼ੀ ਕਰਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰ ਰਹੀ ਹੈ ਜੋ ਕਿ ਨਾ ਕਾਬਲੇ ਬਰਦਾਸ਼ਤ ਹੈ। ਦਮਦਮੀ ਟਕਸਾਲ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਖ਼ਤ ਤਾੜਨਾ ਕਰਦੀ ਹੈ ਕਿ ਸੰਤ ਬਾਬਾ ਜਰਨੈਲ ਸਿੰਘ ਜੀ ਦੇ ਖ਼ਿਲਾਫ਼ ਕੀਤੀ ਬਿਆਨਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਥ ਵਿਰੋਧੀ ਨਿਰੰਕਾਰੀ ਸੰਪਰਦਾ ਦੇ ਮੁੱਖੀ ਦੇ ਚੇਲੇ ਹਨ ਤੇ ਸਿੱਖ ਕੌਮ ਅਜਿਹੇ ਵਿਅਕਤੀ ਨਾਲ ਕੋਈ ਸਬੰਧ ਨਹੀ ਜਿਹੜਾ ਨਰਕਧਾਰੀਆ ਦਾ ਸ਼ਿਸ਼ ਹੈ।

Posted in: ਪੰਜਾਬ