ਪੰਜਾਬੀ ਨੌਜਵਾਨ ਦਾ ਸਪੇਨ ਵਿਚ ਕਤਲ

By February 16, 2016 0 Comments


boyਪਿੰਡ ਟਾਂਡਾ ਰਾਮ ਸਹਾਏ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਨੌਜਵਾਨ ਬਲਜਿੰਦਰ ਸਿੰਘ ਪੁੱਤਰ ਲੇਟ ਪਿਆਰਾ ਸਿੰਘ ਵਾਸੀ ਟਾਂਡਾ ਰਾਮ ਸਹਾਏ ਦੀ ਮੌਤ ਦੀ ਖ਼ਬਰ ਮਿਲੀ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਬਲਜਿੰਦਰ ਸਿੰਘ ਦੀ ਬਜ਼ੁਰਗ ਮਾਤਾ ਹਰਭਜਨ ਕੌਰ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਫ਼ੋਨ ਆਇਆ ਕਿ ਉਨ੍ਹਾਂ ਦਾ ਬੇਟਾ ਬਲਜਿੰਦਰ ਸਿੰਘ ਜੋ ਕਿ ਸਪੇਨ ਦੇ ਸ਼ਹਿਰ ਬਾਰਸਲੋਨਾ ਵਿਖੇ ਪਿਛਲੇ 4 ਸਾਲਾਂ ਤੋਂ ਰੋਜ਼ੀ ਰੋਟੀ ਲਈ ਕਰਜ਼ਾ ਲੈ ਕੇ ਭੇਜਿਆ ਸੀ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ। ਇਸ ਮੌਕੇ ਤੇ ਇਕੱਠੇ ਪਿੰਡ ਵਾਸੀ ਤੇ ਸਰਪੰਚ ਮੋਹਣ ਸਿੰਘ ਟਾਂਡਾ ਰਾਮ ਸਹਾਏ ਨੇ ਕਿਹਾ ਕਿ ਪਿੰਡ ਲਈ ਬਹੁਤ ਦੁੱਖ ਦੀ ਗੱਲ ਹੈ। ਇਸ ਮੌਕੇ ਉਨ੍ਹਾਂ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਬਲਜਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਮਦਦ ਕਰੇ।